Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ: ਰਾਜਸਥਾਨ ਦਾ ਨਗਾੜਾ ਲੋਕ-ਨਾਚ ਮੇਲੇ ਵਿੱਚ ਆ ਰਹੇ ਲੋਕਾਂ ਨੂੰ ਰਿਹਾ ਕੀਲ

October 21, 2024 12:29 PM
SehajTimes

ਬਹੁ-ਭਾਂਤੀ ਸਭਿਆਚਾਰ ਲੋਕਾਂ ਦੀ ਸਾਂਝ ਪੁਆ ਰਿਹਾ ਹੈ ਦੂਸਰੇ ਰਾਜਾਂ ਦੀਆਂ ਰਵਾਇਤੀ ਕਲਾਵਾਂ ਨਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਨੁਸਾਰ ਦੇਸ਼ ਦੇ ਬਹੁ-ਭਾਂਤੀ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੂਬਿਆਂ ਦੇ ਲੋਕ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਮੇਲੇ ਵਿੱਚ ਬੁਲਾਇਆ ਗਿਆ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਹਿੰਦੁਸਤਾਨ ਦੀਆਂ ਅਮੀਰ ਲੋਕ ਕਲਾਵਾਂ ਤੇ ਲੋਕ ਗੀਤਾਂ ਅਤੇ ਲੋਕ-ਨਾਚਾਂ ਦੇ ਰੂਬਰੂ ਕਰਵਾਇਆ ਜਾ ਸਕੇ।


ਮੇਲੇ ਵਿੱਚ ਪਹੁੰਚੇ ਨਗਾੜਾ ਗਰੁੱਪ ਬਾਰੇ ਜਾਣਕਾਰੀ ਦਿੰਦਿਆ ਗਰੁੱਪ ਲੀਡਰ ਸ਼ਾਹਰੁਖ ਅਨੁਸਾਰ ਇਹ ਲੋਕ-ਨਾਚ ਉਹਨਾਂ ਦੇ ਪੁਰਖਿਆਂ ਵੱਲੋਂ ਮੁਗਲਾਂ ਅਤੇ ਰਾਜਪੂਤ ਰਾਜਿਆਂ ਦੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਜਦੋਂ ਰਾਜਪੂਤ ਰਾਜਾ ਰਾਣਾ ਸਾਂਗਾ ਦੀ ਮੁਗ਼ਲਾਂ ਨਾਲ ਖਾਨਵਾ ਦੇ ਮੈਦਾਨ ਵਿੱਚ ਲੜਾਈ ਹੋਈ ਸੀ, ਉਸ ਮੌਕੇ ਜਿੱਤ ਦੀ ਖੁਸ਼ੀ ਦੇ ਪ੍ਰਤੀਕ ਵਜੋਂ ਨਗਾੜਾ ਲੋਕ-ਨਾਚ, ਬਹਾਦਰੀ ਦੀ ਗਾਥਾ ਨੂੰ ਪੇਸ਼ ਕਰਨ ਲਈ ਕੀਤਾ ਗਿਆ ਸੀ। ਉਸ ਤੋਂ ਬਾਅਦ ਰਾਜਪੂਤ ਘਰਾਣਿਆਂ ਵਿੱਚ ਹਰ ਖੁਸ਼ੀ ਦੇ ਮੌਕੇ ਨਗਾੜਾ ਵਜਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਇਹ ਲੋਕ-ਨਾਚ ਰਾਜਸਥਾਨ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਵੀ ਪ੍ਰਚੱਲਿਤ ਹੈ। ਇਸ ਲੋਕ-ਨਾਚ ਵਿੱਚ ਨਗਾੜਾ-ਨਗਾੜੀ, ਢੋਲਕ, ਖੰਜਰੀ, ਮਜੀਰਾ, ਝੰਡੀ ਅਤੇ ਹਾਰਮੋਨੀਅਮ ਆਦਿ ਲੋਕ-ਸਾਜ਼ਾਂ ਦੀ ਵਰਤੋਂ ਕਰਦੇ ਹੋਏ ਨਾਇਕ ਅਤੇ ਨਾਇਕਾ ਦੇ ਰੂਪ ਵਿੱਚ ਕਲਾਕਾਰਾਂ ਵੱਲੋਂ ਨਾਚ ਪੇਸ਼ ਕੀਤਾ ਜਾਂਦਾ ਹੈ।


ਇਨ੍ਹਾਂ ਕਲਾਕਾਰਾਂ ਵੱਲੋਂ ਮੇਲਾ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਸ ਮੇਲੇ ਦੀ ਉਹ ਧਰਤੀ ਜੋ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਬਹਾਦਰੀ ਦੇ ਪ੍ਰਤੀਕ ਵਜੋਂ ਜਾਣੀ ਜਾਂਦੀ ਹੈ, ਵਿੱਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਨਗਾੜਾ ਵਜਾ ਕੇ ਉਨ੍ਹਾਂ ਸ਼ਹੀਦਾਂ ਦੀ ਧਰਤੀ ’ਤੇ ਬਹਾਦਰੀ ਦੇ ਗੀਤ ਸੁਨਾਉਣ ਦਾ ਮੌਕਾ ਮਿਲਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ