Saturday, October 11, 2025

Malwa

ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ.ਏ.ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ

October 21, 2024 12:42 PM
SehajTimes

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ : ਵਿਵੇਕ ਪ੍ਰਤਾਪ ਸਿੰਘ

ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਮਿੱਥਿਆ ਰੋਜ਼ਾਨਾ ਦਾ ਟੀਚਾ ਪੂਰਾ ਕਰਨ ਦੀ ਹਦਾਇਤ
ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਹਰੇਕ ਮੰਡੀ 'ਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕੀਤੇ।
ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸੂਬੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਮੋਨੀਟਰਿੰਗ ਕਰਕੇ ਰੋਜ਼ਾਨਾ ਜ਼ਿਲ੍ਹੇ ਵਾਰ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਸਭ ਤੋਂ ਜ਼ਰੂਰੀ ਇਹ ਹੈ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਸਾਨਾਂ ਵੱਲੋਂ ਮਿਹਨਤ ਨਾਲ ਪਾਲੀ ਫ਼ਸਲ ਨੂੰ ਵੇਚਣ ਸਮੇਂ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਮੂਹ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਮੰਡੀ 'ਚ ਆਪਣੀ ਜਿਣਸ ਲੈਕੇ ਆਏ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਵੇ ਤੇ ਖ਼ਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਵਿਵੇਕ ਪ੍ਰਤਾਪ ਸਿੰਘ ਨੇ ਐਫ.ਸੀ.ਆਈ., ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਤੋਂ ਖਰੀਦ ਤੇ ਲਿਫਟਿੰਗ ਸਬੰਧੀ ਜਾਣਕਾਰੀ ਲੈਂਦਿਆਂ ਸਖ਼ਤ ਹਦਾਇਤ ਕੀਤੀ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਮਿੱਥਿਆ ਤੇ ਕਿਹਾ ਕਿ ਉਹ ਇਸ ਦਾ ਰੋਜ਼ਾਨਾ ਜਾਇਜ਼ਾ ਲੈਣਗੇ। ਉਨ੍ਹਾਂ ਐਫ.ਸੀ.ਆਈ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ।
ਬੈਠਕ ਮੌਕੇ ਏ.ਡੀ.ਸੀ. (ਜ)  ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ.ਡੀ.ਸੀ. (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ, ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈਜ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ