Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਡਾ. ਰਵਜੋਤ ਗਰੇਵਾਲ

October 21, 2024 01:40 PM
SehajTimes

ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਹੱਦੀਆਂ ਵਿਖੇ ਮਨਾਇਆ ਗਿਆ ਪੁਲੀਸ ਸ਼ਹੀਦੀ ਦਿਵਸ

ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਸ਼ਹੀਦ ਪੁਲੀਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਮਹਦੀਆਂ ਵਿਖੇ ਕਰਵਾਏ ਗਏ ਪੁਲੀਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ ਪੁਲਿਸ ਕਰਮਚਾਰੀਆਂ ਨੇ ਵੀ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਡੀ.ਐੱਸ.ਪੀ. ਨਿਖਿਲ ਗਰਗ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐਸ.ਪੀ. (ਡੀ) ਰਾਕੇਸ਼ ਯਾਦਵ, ਡੀ.ਐਸ.ਪੀ. ਸ਼੍ਰੀ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਗੁਰਦੀਪ ਸਿੰਘ, ਡੀ.ਐੱਸ.ਪੀ. ਗੁਰਦੀਪ ਸਿੰਘ ਦਿਓਲ, ਡੀ.ਐੱਸ.ਪੀ. ਹਰਤੇਸ਼ ਕੌਸ਼ਿਕ, ਡੀ.ਏ.ਕੁਲਵਿੰਦਰ ਸਿੰਘ ਬਾਜਵਾ, ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ