Wednesday, February 12, 2025

Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

October 21, 2024 01:44 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 22-10-2024 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76, ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ.ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ੁੱਕਰਵਾਰ ਮਿਤੀ 22-10-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ ਜਿਸ ਵਿੱਚ ਭਾਰਤ ਫਾਇਨੀਸੀਅਲ ਇੰਨਕਲੂਸ਼ਨ ਲਿਮਿ, ਡੀ-ਮਾਰਟ ਅਤੇ ਐਸ.ਬੀ.ਆਈ. ਬੈਂਕ ਕਰੈਡਿਟ ਕਾਰਡ (Bharat Financial inclusion Ltd, D-Mart ਅਤੇ SBI Bank Credit Card) ਸ਼ਾਮਲ ਹੋਣਗੀਆਂ। ਇਨ੍ਹਾਂ ਕੰਪਨੀਆਂ ਵੱਲੋਂ ਫੀਲਡ ਅਸੀਸਟੈਂਟ, ਪੇਕਰ, ਕੈਸ਼ੀਅਲ, ਸੈਲਜ਼ ਐਸੋਸੀਏਟਜ਼, ਗੋਡਾਊਨ ਮੇਨੇਜਰ ਅਤੇ ਬ੍ਰਾਂਚ ਰੀਲੇਸ਼ਜ  ਐਕਜੀਕੁਟਿਵ (Field Assistant, Packer. Cashier, Sales associates, Godown Manager ਅਤੇ Branch Relations Executive) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 12000 ਤੋਂ18000 ਤੱਕ ਹੋਵੇਗੀ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 32 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੁਏਸ਼ਨ, ਵਿੱਚ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

 

Have something to say? Post your comment

 

More in Business

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

ਸੋਨਾ 69,194 ਪ੍ਰਤੀ ਗ੍ਰਾਮ ਅਤੇ ਚਾਂਦੀ 84, 897 ਰੁਪਏ ਹੋਈ