Tuesday, November 11, 2025

Doaba

ਜਿਲ੍ਹਾ ਲੋਕ ਸੰਪਰਕ ਵਿਭਾਗ ਅਫ਼ਸਰ ਪ੍ਰਭਦੀਪ ਸਿੰਘ ਨੱਥੂਵਾਲ ਨੂੰ ਸਦਮਾ, ਭਰਾ ਦਾ ਦਿਹਾਂਤ

October 21, 2024 02:50 PM
SehajTimes

ਮੋਗਾ : ਜਿਲ੍ਹਾ ਲੋਕ ਸੰਪਰਕ ਵਿਭਾਗ ਅਫ਼ਸਰ ਪ੍ਰਭਦੀਪ ਸਿੰਘ ਨੱਥੂਵਾਲ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਗ਼ਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੋਜਵਾਨ ਭਰਾ ਇਕਬਾਲ ਸਿੰਘ (44) 15 ਅਕਤੂਬਰ ਨੂੰ ਅਚਾਨਕ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਦਾ ਪਤਾ ਲੱਗਦਿਆ ਹੀ ਸਮੂਹ ਸਿਆਸੀ, ਗੈਰ ਸ਼ਿਆਸੀ, ਸੂਬੇ ਭਰ ਦੀਆਂ ਵੱਖ-ਵੱਖ ਸ਼ਖ਼ਸ਼ਿਅਤਾਂ ਤੋਂ ਇਲਾਵਾਂ ਸਮੂਹ ਇਲੈਕਟ੍ਰਾਨਿਕ ਤੇ ਪ੍ਰਿੰਟ ਮੀਡੀਆਂ ਪੱਤਰਕਾਰ ਭਾਈਚਾਰੇ ਨੇ ਸ. ਪ੍ਰਭਦੀਪ ਸਿੰਘ ਨੱਥੂਵਾਲ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਕਬਾਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਰ 23 ਅਕਤੂਬਰ ਦਿਨ ਬੁੱਧਵਾਰ ਨੂੰ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਭਗਤ ਰਵਿਦਾਸ ਜੀ, ਜਗਰਾਂਓ ਰੋਡ ਬਰਨਾਲਾ ਚੌਂਕ, ਰਾਏਕੋਟ ਜਿਲ੍ਹਾ ਲੁਧਿਆਣਾ ਵਿਖੇ ਹੋਵੇਗੀ।

Have something to say? Post your comment

 

More in Doaba

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ