Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ

October 21, 2024 03:08 PM
SehajTimes

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਹਨਾ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸਿਰਕਤ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ