Saturday, October 18, 2025

Doaba

ਦੋਹਰਾ ਕਤਲ : ਪੁਲਿਸ ਵਲੋਂ ਚਾਰ ਟੀਮਾਂ ਦਾ ਗਠਨ, ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ : ਐਸ.ਐਸ.ਪੀ. ਸੁਰੇਂਦਰ ਲਾਂਬਾ

October 21, 2024 05:10 PM
SehajTimes

ਹੁਸ਼ਿਆਰਪੁਰ : ਬੀਤੀ ਸ਼ਾਮ ਪੁਲਿਸ ਸਟੇਸ਼ਨ ਬੁੱਲੋਵਾਲ ਦੇ ਇਲਾਕੇ ’ਚ ਹੋਏ ਦੋਹਰੇ ਕਤਲ ਦੇ ਮਾਮਲੇ ਵਿਚ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਜ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਪੁਲਿਸ ਅਧਿਕਾਰੀਆਂ ਸਮੇਤ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਖੁਦ ਅਤੇ ਐਸ.ਪੀ. (ਡੀ) ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੀ ਪੂਰੀ ਗੰਭੀਰਤਾ ਨਾਲ ਨਜ਼ਰਸਾਨੀ ਕਰ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨੀ ਮੁਤਾਬਕ ਬਣਦੀਆਂ ਸਜ਼ਾਵਾਂ ਦੁਆਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਤੁਰੰਤ ਪੁਲਿਸ ਪਾਰਟੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਲਿਆਂਦਾ ਜਿਨ੍ਹਾਂ ਵਿਚੋਂ ਪਿਓ-ਪੁੱਤ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੋ ਬੱਚੇ ਜ਼ਖਮੀ ਹੋਏ ਜੋ ਕਿ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜ਼ਿਸ਼ ਸਾਹਮਣੇ ਆਇਆ ਹੈ ਅਤੇ ਦੋਵਾਂ ਧਿਰਾਂ ਦੀਆਂ ਆਪਸ ਵਿਚ ਇਕ-ਦੂਜੇ ’ਤੇ ਕਰਾਸ ਐਫ.ਆਈ.ਆਰ. ਵੀ ਦਰਜ਼ ਹਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ ਤਾਂ ਜੋ ਇਸ ਘਿਨਾਉਣੀ ਘਟਨਾ ਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੀੜਤ ਧਿਰ ਦੇ ਬਿਆਨਾਂ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਦੋਸ਼ੀਆਂ ਦੇ ਨਾਮ ਲਿਖਵਾਏ ਗਏ ਸਨ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਨਸ਼ਿਆਂ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਜਦਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਜਾਂਚ ਦੌਰਾਨ ਸਾਰੇ ਪੱਖ ਸਾਹਮਣੇ ਆ ਜਾਣਗੇ।

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ