Wednesday, December 17, 2025

Education

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਗਿਆਰ੍ਹਵੀਂ ਜਮਾਤ ਸਾਲ 2025-2026 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

October 21, 2024 05:13 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-2026 ਦੀ ਗਿਆਰ੍ਹਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2024-2025 ਵਿੱਚ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
     ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਦਸਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.06.2008 ਤੋਂ 31.07.2010  (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.nic.in/2024/nvsxi_11  ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 30 ਅਕਤੂਬਰ, 2024 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 08.02.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

Have something to say? Post your comment

 

More in Education

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ