Wednesday, December 17, 2025

Chandigarh

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

October 21, 2024 07:23 PM
SehajTimes

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ। ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ।

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿਚ ਕੀਤੇ ਵਧੀਆ ਪ੍ਰਬੰਧਾਂ 'ਤੇ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ