Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

October 21, 2024 07:58 PM
SehajTimes

ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਜੁਟੀ ਹੋਈ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੰਡੀਆਂ ਵਿੱਚ ਮਿਹਨਤ ਨਾਲ ਪਾਲੀ ਝੋਨੇ ਦੀ ਫਸਲ ਦੀ ਖੱਜਲ-ਖੁਆਰੀ ਹੋਣ ਦੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਤਹਿਤ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਜੰਗੀ ਪੱਧਰ ’ਤੇ ਕਰਨ ਲਈ ਕਦਮ ਚੁੱਕੇ ਜਾਣ। ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 24.88 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 22.22 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ ਪਹਿਲਾਂ ਹੀ 4027 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ