Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੱਚੀ ਮਿੱਟੀ ਦੇ ਭਾਂਡੇ ਮੇਲੀਆਂ ਵੱਲੋਂ ਕੀਤੇ ਜਾ ਰਹੇ ਨੇ ਪਸੰਦ 

October 22, 2024 04:33 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਜਿੱਥੇ ਕਿ ਰੋਜ਼ਾਨਾ ਵਰਤੋਂ, ਖਾਣ-ਪੀਣ ਅਤੇ ਪਹਿਨਣ ਦੀਆਂ ਵਸਤਾਂ ਦੇ ਵੱਖ-ਵੱਖ ਸਟਾਲ ਲੱਗੇ ਹੋਏ ਹਨ ਉੱਥੇ ਹੀ ਹਰਿਆਣਾ ਦੇ ਜ਼ਿਲ੍ਹਾ ਨੂੰਹ ਦੀ ਸਵਿਤਰੀ ਵੱਲੋਂ ਕੱਚੀ ਮਿੱਟੀ ਦੇ ਭਾਂਡਿਆਂ ਦਾ ਸਟਾਲ ਲਗਾਇਆ ਹੋਇਆ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੱਚੇ ਭਾਂਡਿਆਂ ਨੂੰ ਤਿਆਰ ਕਰਨ ਲਈ ਬਹੁਤ ਸਮਾਂ ਲੱਗਦਾ ਹੈ। ਪਹਿਲਾਂ ਖੇਤਾਂ ਵਿੱਚ ਮਿੱਟੀ ਪੁੱਟ ਕੇ ਲਿਆਉਣੀ, ਫਿਰ ਉਸ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਨ੍ਹਾਂ ਭਾਂਡਿਆਂ ਲਈ ਤਿਆਰ ਕੀਤਾ ਜਾਂਦਾ ਹੈ। ਭਾਂਡੇ ਬਣਾਉਣ ਲਈ ਚਿੱਕਣੀ ਕਾਲ਼ੀ ਮਿੱਟੀ, ਲਾਲ ਮਿੱਟੀ ਅਤੇ ਪੀਲ਼ੀ ਮਿੱਟੀ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਂਡੇ ਤਿਆਰ ਕਰਕੇ ਫਿਰ ਉਸ ਨੂੰ ਪਕਾਉਣ ਲਈ ਲੱਕੜ ਦੇ ਬਰਾਦੇ ਦੀ ਵਰਤੋਂ ਕੀਤੀ ਜਾਂਦੀ ਹੈ।
 
 
ਭਾਂਡਿਆਂ ਨੂੰ ਪੱਕਣ ਕਾਫੀ ਸਮਾਂ ਲੱਗ ਜਾਂਦਾ ਹੈ। ਭਾਂਡਿਆਂ ਦੀ ਮਾਲਕ ਨੇ ਦੱਸਿਆ ਕਿ ਅੱਜ ਦੀ ਨਵੀਂ ਪੀੜੀ ਇਨ੍ਹਾਂ ਭਾਂਡਿਆਂ ਵਿੱਚ ਖਾਣਾ ਖਾਣ ਜਾਂ ਪਕਾਉਣ ਲਈ ਕੰਨੀ ਕਤਰਾਉਂਦੀ ਹੈ, ਜਦੋਂ ਕਿ ਪਿੰਡਾਂ ਦੀ ਸਾਦੀ ਮਿੱਟੀ ਤੋਂ ਤਿਆਰ ਕੀਤੇ ਗਏ ਭਾਂਡੇ ਰੋਜ਼ਾਨਾਂ ਵਰਤੋਂ ਲਈ ਬਹੁਤ ਲਾਭਦਾਇਕ ਹਨ ਅਤੇ ਪੁਰਾਣੇ ਲੋਕਾਂ ਵੱਲੋਂ ਘਰਾਂ ਵਿੱਚ ਕੱਚੀ ਮਿੱਟੀ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਕਿ ਲੋਕਾਂ ਨੂੰ ਬਿਮਾਰੀਆਂ ਤੋਂ ਬਚਾ ਕੇ ਰੱਖਦੀ ਸੀ। ਤਿਉਹਾਰਾਂ ਦੇ ਦਿਨਾਂ ਵਿੱਚ ਚੱਲ ਰਹੇ ਇਸ ਸਰਸ ਮੇਲੇ ਦੌਰਾਨ ਲੋਕਾਂ ਵੱਲੋਂ ਇਨ੍ਹਾਂ ਭਾਂਡਿਆਂ ਦੀ ਭਾਰੀ ਮਾਤਰਾ ਵਿੱਚ ਖਰੀਦਦਾਰੀ ਕੀਤੀ ਜਾ ਰਹੀ ਹੈ।
 
ਜਿਨ੍ਹਾਂ ਵਿੱਚ ਖਾਸ ਤੌਰ ਤੇ ਦੀਵਾਲੀ ਨੂੰ ਰੁਸ਼ਨਾਉਣ ਵਾਲੇ ਮਿੱਟੀ ਦੇ ਦੀਵੇ, ਫਲਾਵਰ ਪੋਟ ਅਤੇ ਵੱਖ-ਵੱਖ ਤਰ੍ਹਾਂ ਦੀਆਂ ਮਿੱਟੀ ਤੋਂ ਬਣੀਆਂ ਸਜਾਵਟੀ ਵਸਤੂਆਂ ਸ਼ਾਮਿਲ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਫਲਾਵਰ ਪੋਟ ਤਿਆਰ ਕਰਨ ਲਈ ਰੇਤ, ਫੈਵੀਕੋਲ ਅਤੇ ਚਿੱਟੇ ਸੀਮਿੰਟ ਦੀ ਵਰਤੋਂ ਕੀਤੀ ਜਾਂਦੀ ਹੈ। ਮਿੱਟੀ ਦੇ ਭਾਂਡਿਆ ਦੇ ਲੱਗੇ ਸਟਾਲਾਂ ਤੇ ਜਿੱਥੇ ਲੋਕ ਤਿਉਹਾਰਾਂ ਦੇ ਦਿਨਾਂ ਵਿੱਚ ਖਰੀਦਦਾਰੀ ਕਰ ਰਹੇ ਹਨ ਉੱਥੇ ਇਹ ਪੇਂਡੂ ਵਿਰਾਸਤੀ ਭਾਂਡੇ ਮੇਲੇ ਨੂੰ ਚਾਰ ਚੰਨ ਲਗਾ ਰਹੇ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ