Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਤੀ ਅਤੇ ਸੱਸ ਦੀ ਸਤਾਈ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ 

October 22, 2024 06:26 PM
ਦਰਸ਼ਨ ਸਿੰਘ ਚੌਹਾਨ
ਪੰਜ ਦਿਨ ਪਹਿਲਾਂ ਲਿਆ ਸੀ ਫਾਹਾ, ਇਲਾਜ਼ ਦੌਰਾਨ ਹਸਪਤਾਲ ਚ ਮੌਤ  
ਪੁਲਿਸ ਨੇ ਮਾਮਲਾ ਦਰਜ਼ ਕਰਕੇ ਪਤੀ ਤੇ ਸੱਸ ਗ੍ਰਿਫਤਾਰ 
 
ਸੁਨਾਮ : ਪਤੀ ਅਤੇ ਸੱਸ ਦੀ ਸਤਾਈ ਵਿਆਹੁਤਾ ਨੇ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੁਨਾਮ ਸ਼ਹਿਰ ਵਿਖੇ 15 ਅਕਤੂਬਰ ਨੂੰ ਮ੍ਰਿਤਕਾ ਨੇ ਖੁਦਕੁਸ਼ੀ ਕਰ ਲਈ ਸੀ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।  ਜਿੱਥੇ ਸੋਮਵਾਰ ਨੂੰ ਉਸਦੀ ਦੀ ਮੌਤ ਹੋ ਗਈ।  ਮੰਗਲਵਾਰ ਨੂੰ ਮ੍ਰਿਤਕਾ ਦੇ ਪੇਕੇ ਅਤੇ ਨਾਨਕੇ ਪਰਿਵਾਰ ਨੇ ਸਿਵਲ ਹਸਪਤਾਲ ਸੁਨਾਮ ਦੇ ਸਾਹਮਣੇ ਲਾਸ਼ ਸੜਕ ਤੇ ਰੱਖਕੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਕੀਤੀ ਜਾਵੇ।  ਸੁਨਾਮ ਮਾਨਸਾ ਸੜਕ ਤੇ ਸਰਕਾਰੀ ਹਸਪਤਾਲ ਦੇ ਸਾਹਮਣੇ ਧਰਨਾ ਦੇ ਰਹੇ ਮ੍ਰਿਤਕਾ ਦੇ ਪਿਤਾ ਦਾਰਾ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਅਮਨਜੋਤ ਕੌਰ ਦਾ ਵਿਆਹ 9 ਸਾਲ ਪਹਿਲਾਂ ਸੁਨਾਮ ਦੇ ਗਗਨਦੀਪ ਸਿੰਘ ਨਾਲ ਹੋਇਆ ਸੀ ਅਤੇ ਉਸ ਦਾ ਇੱਕ 6 ਸਾਲ ਦਾ ਪੁੱਤਰ ਵੀ ਹੈ।  ਉਸ ਨੇ ਦੋਸ਼ ਲਾਇਆ ਕਿ ਲੜਕੀ ਦਾ ਪਤੀ ਅਤੇ ਸੱਸ ਬਲਵਿੰਦਰ ਕੌਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੇ ਸਨ।  ਗਗਨਦੀਪ ਸਿੰਘ ਦੇ ਇੱਕ ਔਰਤ ਨਾਲ ਕਥਿਤ ਤੌਰ ਤੇ ਨਾਜਾਇਜ਼ ਸਬੰਧ ਹਨ ਅਤੇ ਉਸ ਦੀ ਲੜਕੀ ਇਸ ਦਾ ਲਗਾਤਾਰ ਵਿਰੋਧ ਕਰ ਰਹੀ ਸੀ।  ਉਨ੍ਹਾਂ ਮੰਗ ਕੀਤੀ ਕਿ ਦੋਵਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਮ੍ਰਿਤਕਾ ਦੇ ਪਿਤਾ ਦਾਰਾ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ ਠੇਕੇਦਾਰ, ਕਾਕਾ ਸਿੰਘ,ਸੋਹਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਇਸੇ ਦੌਰਾਨ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੋਰ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ।  ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਧਾਰਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ