Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਨਿੱਜੀ ਸਕੂਲਾਂ ਤੋਂ ਨਾਮ ਕਟਵਾ ਕੇ ਵਿਦਿਆਰਥੀ ਲੈ ਰਹੇ ਨੇ ਸਰਕਾਰੀ ਸਕੂਲਾਂ ਵਿਚ ਦਾਖਲੇ

October 22, 2024 06:39 PM
SehajTimes

ਨੰਗਲ : ਪੰਜਾਬ ਰਾਜ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਕੌਸ਼ਿਸ਼ ਨੂੰ ਬੂਰ ਪੈਣ ਲੱਗਾ ਹੈ। ਅੱਜ ਦੀ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਡੇ ਪੱਧਰ ਤੇ ਅਜਿਹੇ ਵਿਦਿਆਰਥੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਉਹ ਪਹਿਲਾਂ ਨਿੱਜੀ ਸਕੂਲ ਵਿੱਚ ਪੜ੍ਹਦੇ ਸਨ ਪ੍ਰੰਤੂ ਜਦੋਂ ਤੋਂ ਤੁਹਾਡੀ ਸਰਕਾਰ ਆਈ ਹੈ ਉਸ ਦਿਨ ਤੋਂ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਬਹੁਤ ਤੇਜ਼ੀ ਨਾਲ ਸੁਧਾਰ ਹੋਇਆ ਜਿਸ ਨਾਲ ਲੋਕਾਂ ਦੀ ਸਰਕਾਰੀ ਸਕੂਲਾਂ ਪ੍ਰਤੀ ਸੋਚ ਬਦਲ ਗਈ ਹੈ। ਇਸ ਮੌਕੇ ਗੱਲ ਕਰਦਿਆਂ ਸਕੂਲ ਆਫ਼ ਐਮੀਨੈਸ ਨੰਗਲ ਦੀ ਪਲਸ 2 ਏਕਾਮਨਾ ਨੇ ਦੱਸਿਆ ਕਿ ਪਹਿਲਾਂ ਨੰਗਲ ਤੋਂ ਦਸ ਕਿਲੋਮੀਟਰ ਦੂਰ ਸਥਿਤ ਇਕ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ। ਉਸ ਨੇ ਦੱਸਿਆ ਕਿ ਇਥੇ ਜਿੰਨੀ ਫ਼ੀਸ ਘੱਟ ਹੈ ਉਨੀ ਹੀ ਵਧੀਆ ਪੜ੍ਹਾਈ ਅਤੇ ਸਹੂਲਤਾਂ ਹਨ।

ਇਸੇ ਤਰ੍ਹਾਂ ਪਲਸ 2 ਸਾਇੰਸ ਸਟਰੀਮ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਦੱਸਿਆ ਕਿ ਉਹ ਵੀ ਨਿੱਜੀ ਸਕੂਲ ਤੋਂ ਨਾਮ ਕਟਵਾ ਕੇ ਇਸ ਸਕੂਲ ਵਿੱਚ ਆਈ ਹੈ ਅਤੇ ਜਿਸ ਤਰੀਕੇ ਡਿਜੀਟਲ ਪੜ੍ਹਾਈ ਕਰਵਾਈ ਜਾਂਦੀ ਹੈ ਉਸ ਤਰ੍ਹਾਂ ਤਾਂ ਨਿੱਜੀ ਸਕੂਲ ਵਿੱਚ ਵੀ ਨਹੀਂ ਕਰਵਾਈ ਜਾਂਦੀ ਸੀ। ਉਨ੍ਹਾਂ ਕਿਹਾ ਇਸ ਸਕੂਲ ਵਿੱਚ ਆਉਣ ਤੋਂ ਬਾਅਦ ਮੈਂ ਸਮਰ ਕੈਂਪ ਅਤੇ ਵਿੰਟਰ ਕੈਪ ਲਗਾਇਆ ਜਿਸ ਨੇ ਮੇਰੀ ਸ਼ਖ਼ਸੀਅਤ ਵਿਚ ਬਹੁਤ ਨਿਖਾਰ ਲਿਆਂਦਾ। ਇਸ ਮੌਕੇ ਬੋਲਦਿਆਂ ਦੀਆ ਜਸਵਾਲ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਦੇ ਇਕ ਨਾਮੀ ਸਕੂਲ ਤੋਂ ਨਾਮ ਕਟਵਾ ਕੇ ਇਸ ਸਕੂਲ ਵਿੱਚ ਆਈ ਹੈ। ਉਸ ਨੇ ਦੱਸਿਆ ਕਿ ਮੇਰੇ ਪਹਿਲੇ ਸਕੂਲ ਦੀ ਫੀਸ ਬਹੁਤ ਜ਼ਿਆਦਾ ਸੀ ਪਰ ਜ਼ੋ ਪੜ੍ਹਾਈ ਸਾਨੂੰ ਇਥੇ ਕਰਵਾਈ ਜਾ ਰਹੀ ਹੈ ਉਸ ਤਰ੍ਹਾਂ ਦੀ ਪੜ੍ਹਾਈ ਪਹਿਲਾਂ ਕਦੀ ਨਹੀਂ ਹੋਈ ਸੀ। ਭੂਮਿਕਾ ਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਕੂਲ ਵਿੱਚ ਜਿਸ ਤਰ੍ਹਾਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ ਉਸ ਤਰ੍ਹਾਂ ਦੀ ਤਿਆਰੀ ਕੋਚਿੰਗ ਸੈਂਟਰ ਵਾਲਿਆਂ ਵਲੋਂ ਵੀ ਨਹੀਂ ਕਰਵਾਈ ਜਾਂਦੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ