Wednesday, December 17, 2025

Chandigarh

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

October 23, 2024 01:39 PM
SehajTimes
ਕੈਬਨਿਟ ਮੰਤਰੀ ਨੇ ਸਾਫ ਸਫਾਈ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਲਈ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਦਿੱਤੇ ਨਿਰਦੇਸ਼*
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ। ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ।’’
 
 
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਤੀ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਇਸ ਕੰਮ ਲਈ ਸਾਰਾ ਸਥਾਨਕ ਸਰਕਾਰਾਂ ਵਿਭਾਗ ਅਤੇ ਫੀਲਡ ਵਿੱਚ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਦਾ ਪੂਰਾ ਸਹਿਯੋਗ ਆਪ ਨੂੰ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸ ਲਈ ਸਵੱਛਤਾ ਪੰਦਰਵਾੜੇ ਮੁਹਿੰਮ ਵਿੱਚ ਜਿੱਥੇ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੁਲੀਅਤ ਯਕੀਨੀ ਬਣਾਈ ਜਾਵੇ, ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਪੰਦਰਵਾੜੇ ਵਿੱਚ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ। ਪੀ ਐਮ ਆਈ ਡੀ ਸੀ ਦੇ ਸੀਈਉ ਦੀਪਤੀ ਉੱਪਲ ਨੇ ਕਿਹਾ ਕਿ ਸਵੱਛਤਾ ਪੰਦਰਵਾੜਾ ਦਾ ਉਦੇਸ਼ ਦੀਵਾਲੀ ਦੇ ਮੌਕੇ ਸਾਰੀ ਸ਼ਹਿਰੀ ਸਥਾਨਕ ਇਕਾਈਆਂ ਨੂੰ ਸਾਫ ਸੁਥਰਾ ਬਣਾਉਣਾ ਹੈ। ਇਸ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸੈਨਟਰੀ ਇੰਸਪੈਕਟਰ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸਵੱਛਤਾ ਪੰਦਰਵਾੜਾ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ। ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸਾਫ ਸਫਾਈ ਦਾ ਕੰਮ ਵਿੱਚ ਲਗਨ ਅਤੇ ਪੂਰੀ ਤਨਦੇਹੀ ਨਾਲ ਕੀਤਾ ਜਾਵੇ।
 
 

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ