Sunday, November 02, 2025

Chandigarh

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

October 23, 2024 01:55 PM
SehajTimes

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡਾਂ ਦੀ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਐਸ.ਏ.ਐਸ. ਨਗਰ : ਪੰਜਾਬ ਭਰ 'ਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤੀ ਚੌਣਾਂ 'ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਲੋਂ ਵੱਡੇ ਪੱਧਰ 'ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ | 
 
ਬੀਤੇ ਦਿਨ 21 ਅਕਤੂਬਰ ਤੱਕ 58 ਪਿੰਡਾਂ ਦੀਆਂ ਪੰਚਾਇਤਾਂ ਹਲਕਾ ਵਿਧਾਇਕ ਨੂੰ ਮਿਲਕੇ ਭਰੋਸਾ ਦੇ ਚੁੱਕੀਆਂ ਹਨ ਕਿ ਉਹ ਹਲਕਾ ਵਿਧਾਇਕ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਇਮਾਨਦਾਰੀ ਨਾਲ ਕੰਮ ਕਰਕੇ ਆਪਣੇ ਪਿੰਡਾਂ ਦਾ ਵਿਕਾਸ ਕਰਨਗੀਆਂ। ਅੱਜ ਯਾਨੀ 22 ਅਕਤੂਬਰ ਨੂੰ 4 ਪਿੰਡਾਂ ਸ਼ਿਆਮਪੁਰ, ਗੀਗੇਮਾਜਰਾ, ਗੋਬਿੰਦਗੜ੍ਹ ਅਤੇ ਢੇਲਪੁਰ ਦੇ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਦੇ ਸਰਪੰਚ ਅਤੇ ਪੰਚ ਹਲਕਾ ਵਿਧਾਇਕ ਨੂੰ ਮਿਲੇ ਅਤੇ ਚੌਣਾਂ ਅਮਨ ਸ਼ਾਂਤੀ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਵਾਉਣ ਲਈ ਸਰਕਾਰ ਖਾਸ ਕਰਕੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਸੋਚ ਦੀ ਲੀਹ 'ਤੇ ਚੱਲਦਿਆਂ ਆਪਣੇ ਪਿੰਡਾਂ ਦਾ ਵਿਕਾਸ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨਗੇ।
 
ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪਿੰਡਾਂ 'ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਸ. ਕੁਲਵੰਤ ਸਿੰਘ ਨੇ ਚੌਣ ਨਤੀਜੇ ਆਉਣ ਤੋਂ ਬਾਅਦ ਉਨ੍ਹਾਂ ਦੇ ਦਫਤਰ ਪੁੱਜੇ ਵੱਡੀ ਗਿਣਤੀ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ। 
 
ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਦੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ, ਕੀਤਾ ਜਾਵੇ ਅਤੇ ਪੈਸੇ ਦੀ ਵਰਤੋਂ ਉਨ੍ਹਾਂ ਕੰਮਾਂ 'ਤੇ ਹੀ ਕੀਤੀ ਜਾਵੇ ਜੋ ਲੋਕ ਹਿੱਤ 'ਚ ਕਰਨੇ ਜਰੂਰੀ ਹਨ ਤਾਂ ਜੋ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰਾ ਵੀ ਮਜਬੂਤ ਹੋਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।
 
ਸ. ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ 'ਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। 
 
ਇਸ ਮੌਕੇ ਸ. ਸਰਬਜੀਤ ਸਿੰਘ ਮਿਉਂਸੀਪਲ ਕੌਂਸਲਰ, ਸ. ਕੁਲਦੀਪ ਸਿੰਘ ਸਮਾਣਾ, ਸ. ਪਰਮਜੀਤ ਸਿੰਘ, ਡਾ. ਕੁਲਦੀਪ ਸਿੰਘ, ਮਾਸਟਰ ਭੁਪਿੰਦਰ ਸਿੰਘ ਭਿੰਦਾ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ ਚੰਨਾ, ਸ. ਹਰਮੇਸ਼ ਸਿੰਘ ਕੁੰਬੜਾ, ਸ. ਅਕਬਿੰਦਰ ਸਿੰਘ ਗੋਸਲ, ਸ. ਆਰ.ਪੀ. ਸ਼ਰਮਾ, ਸ. ਅਵਤਾਰ ਸਿੰਘ ਮੌਲੀ ਬੈਦਵਾਣ, ਸ. ਤਰਲੋਚਨ ਸਿੰਘ ਅਤੇ ਹੋਰ ਉੱਘੀਆਂ ਸਖ਼ਸ਼ਅਤਾਂ ਹਾਜ਼ਰ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ