Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਮਨ ਅਰੋੜਾ ਦੀ ਕੋਠੀ ਮੂਹਰੇ ਡਟੀਆਂ ਕਿਸਾਨ ਬੀਬੀਆਂ 

October 23, 2024 04:53 PM
SehajTimes
 
ਸੁਨਾਮ : ਝੋਨੇ ਦੀ ਖ਼ਰੀਦ ਸੁਚਾਰੂ ਬਣਾਉਣ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਲਾਏ ਧਰਨੇ ਵਿੱਚ ਕਿਸਾਨ ਬੀਬੀਆਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਧਰਨੇ ਦੇ ਛੇਵੇਂ ਦਿਨ ਬਲਾਕ ਦੇ ਪਿੰਡਾਂ ਵਿੱਚੋਂ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਕੱਟਣ ਲਈ ਮਜ਼ਬੂਰ ਹੋ ਰਹੇ ਹਨ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਬੀਬੀਆਂ ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ ਅਤੇ ਚਰਨਜੀਤ ਕੌਰ ਜਖੇਪਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਝੋਨੇ ਦੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਇਸੇ ਕਾਰਨ ਕਿਸਾਨ ਬੀਬੀਆਂ ਨੂੰ ਧਰਨਿਆਂ ਵਿੱਚ ਸ਼ਿਰਕਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਅੰਦਰ ਪਿਛਲੇ ਛੇ ਦਿਨਾਂ ਤੋਂ ਧਰਨੇ ਦਿੱਤੇ ਜਾ ਰਹੇ ਹਨ ਲੇਕਿਨ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਬੋਲੀ ਨਾ ਮਾਤਰ ਹੀ ਸ਼ੁਰੂ ਹੋਈ ਹੈ, ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਨੂੰ ਲੈਕੇ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਹਨ, ਬਾਰਦਾਨੇ ਨੂੰ ਲੈ ਕੇ ਮੰਡੀਆਂ ਵਿੱਚ ਵੱਡੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ਼ ਕੀਤੇ ਜਾ ਰਹੇ ਹਨ , ਫਰਦਾਂ ਵਿੱਚ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ ਸਰਕਾਰ ਦਾ ਤੁਗਲਕੀ ਫਰਮਾਨ ਅਤੀ ਨਿੰਦਣਯੋਗ ਹੈ । ਕਿਸਾਨ ਬੀਬੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ  ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨਦੀ , ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਦਿਨ ਰਾਤ ਦੇ ਪੱਕੇ ਮੋਰਚੇ ਰਹਿਣਗੇ। ਬੁੱਧਵਾਰ  ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਰਾਮਸ਼ਰਨ ਸਿੰਘ ਉਗਰਾਹਾਂ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ, ਜੀਤ ਸਿੰਘ ਗੰਢੂਆਂ, ਜਿੰਦਰ ਸਿੰਘ ਚੀਮਾਂ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ