Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

October 23, 2024 06:13 PM
SehajTimes

ਚੰਡੀਗੜ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਹਰ ਕੱਢਣ ਲਈ ਬਾਗਬਾਨੀ ਕਿੱਤਾ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਲੂ ਬੀਜ ਹੱਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿੱਤਿਆਂ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ