Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

October 23, 2024 06:41 PM
SehajTimes

ਚੰਡੀਗੜ੍ਹ : ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ। ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਨੂੰ ਸਕੈਨ ਕਰਦੇ ਸਾਰ ਬੀਜਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਹੋ ਜਾਵੇਗੀ। ਇਸ ਦੇ ਨਾਲ ਹੀ ਬੀਜ ਉਤਪਾਦਕ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਨਿਰੀਖਣ ਰਿਪੋਰਟਾਂ ਅਤੇ ਲੈਬ ਟੈਸਟਾਂ ਦੇ ਨਤੀਜਿਆਂ ਦੇ ਵੇਰਵੇ ਵੀ ਹੋਣਗੇ।



ਉਨ੍ਹਾਂ ਦੱਸਿਆ ਕਿ ਇਸ ਨਾਲ ਲਾਇਸੰਸਸ਼ੁਦਾ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਰਟੀਫਾਈਡ ਬੀਜ ਹੀ ਵੇਚੇ ਜਾਣਗੇ, ਜਿਸ ਨਾਲ ਬੀਜਾਂ ਦੀ ਸਪਲਾਈ ਦੇ ਮਿਆਰ ਦੀ ਇਕਸਾਰਤਾ ਯਕੀਨੀ ਬਣੇਗੀ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਊ.ਆਰ. ਕੋਡ ਪ੍ਰਣਾਲੀ ਵਿਸ਼ੇਸ਼ ਤੌਰ 'ਤੇ ਬੀਜ ਉਤਪਾਦਨ, ਗੁਣਵੱਤਾ ਵਾਲੇ ਬੀਜ ਦੀ ਪਛਾਣ ਅਤੇ ਬੀਜ ਪ੍ਰਮਾਣੀਕਰਣ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ।

ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਥੀ (ਸੀਡ ਟਰੇਸੇਬਿਲਟੀ, ਔਥੈਂਟੀਕੇਸ਼ਨ ਐਂਡ ਹੌਲਿਸਟਿਕ ਇਨਵੈਂਟਰੀ) ਪੋਰਟਲ ਨੂੰ ਲਾਗੂ ਕਰਨ ਵਾਲੀ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਦੇਸ਼ ਦੀ ਪਹਿਲੀ ਸੰਸਥਾ ਹੈ। ਦੱਸਣਯੋਗ ਹੈ ਕਿ ਇਸ ਪੋਰਟਲ ਨੂੰ 17 ਜਨਵਰੀ, 2023 ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੈਦਾ ਕੀਤੇ ਗਏ ਸਾਰੇ ਬੀਜ "ਸਾਥੀ" ਪੋਰਟਲ 'ਤੇ ਆਨਲਾਈਨ ਰਜਿਸਟਰਡ ਹਨ ਅਤੇ ਇਹ ਆਨਲਾਈਨ ਪ੍ਰਣਾਲੀ ਬੀਜਾਂ ਦੀ ਜਾਂਚ ਤੋਂ ਲੈ ਕੇ ਪੈਕਿੰਗ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪ੍ਰਬੰਧਿਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਵੱਲੋਂ ਇਸ ਸਮੇਂ ਬੀਜ ਪੈਦਾ ਕਰਨ ਵਾਲੀਆਂ ਫ਼ਸਲਾਂ ਦੇ ਸੱਤਵੇਂ ਸੀਜ਼ਨ ਦੀ ਲਗਾਤਾਰ ਆਨਲਾਈਨ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਰਹੀ ਹੈ। ਮੌਜੂਦਾ ਸਮੇਂ ਇਸ ਪੋਰਟਲ 'ਤੇ 360 ਬੀਜ ਉਤਪਾਦਕ ਏਜੰਸੀਆਂ, 341 ਬੀਜ ਪ੍ਰੋਸੈਸਿੰਗ ਪਲਾਂਟ ਅਤੇ ਤਿੰਨ ਟੈਸਟਿੰਗ ਲੈਬਾਂ ਸਮੇਤ 10,669 ਬੀਜ ਉਤਪਾਦਕਾਂ ਦੀ ਜਾਣਕਾਰੀ ਅਪਡੇਟ ਕੀਤੀ ਗਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ