Friday, December 19, 2025

Chandigarh

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

October 23, 2024 07:04 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ। ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ਸਰਕਾਰ ਉਨ੍ਹਾਂ ਤੋਂ ਆਸ ਕਰਦੀ ਹੈ ਕਿ ਉਹ ਵਿਭਾਗ ਅੰਦਰ ਸੂਚਨਾ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹੋਏ ਸਿਹਤ ਵਿਭਾਗ ਦੀਆਂ ਯੋਜਨਾਵਾਂ ਤੇ ਸਿਹਤ ਸੰਬੰਧੀ ਆਮ ਜਾਣਕਾਰੀ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ। ‘ਹਰ ਸ਼ੁਕਰਵਾਰ, ਡੇਂਗੂ ਉਤੇ ਵਾਰ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਡਾ ਬਲਬੀਰ ਸਿੰਘ ਨੇ ਕਿਹਾ , “ਅਸੀਂ ਪਿਛਲੇ ਸਾਲਾਂ ਦੇ ਮੁਕਾਬਲੇ ਰਾਜ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖੀ ਹੈ, ਜੋ ਕਿ ਇਸ ਬਿਮਾਰੀ ਵਿਰੁੱਧ ਸਾਡੀ ਜਾਗਰੂਕਤਾ ਮੁਹਿੰਮ ਦਾ ਪ੍ਰਤੱਖ ਨਤੀਜਾ ਹੈ।’’ ਡਾ ਬਲਬੀਰ ਸਿੰਘ ਨੇ ਦੱਸਿਆ ਕਿ ਆਗਾਮੀ ਜਾਗਰੂਕਤਾ ਮੁਹਿੰਮ ਛੂਤ ਅਤੇ ਦੂਜੀਆਂ ਬਿਮਾਰੀਆਂ ਦੀ ਰੋਕਥਾਮ ’ਤੇ ਕੇਂਦਰਿਤ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ, ਸਾਰੇ ਜ਼ਿਲਿ੍ਹਆਂ ਵਿੱਚ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਫੂਡ ਸੇਫਟੀ ਵੈਨਾਂ ਰਾਹੀਂ ਲੋਕਾਂ ਨੂੰ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਜਸਮਿੰਦਰ ਵੀ ਹਾਜ਼ਰ ਸਨ ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ