Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

AAP ਨੇ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ, ਸਿਸੋਦੀਆ, ਆਤਿਸ਼ੀ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

October 24, 2024 11:54 AM
SehajTimes

ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਦੇ ਨਾਂ ਵੀ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ