Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਦਿਆਰਥੀ ਦੇ ਭਵਿੱਖ ਨੂੰ ਚੰਗੀ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ 'ਪੰਜਾਬ ਕੈਰੀਅਰ ਪੋਰਟਲ'

May 16, 2021 04:03 PM
SehajTimes

ਪਟਿਆਲਾ :   ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਆਯੋਜਿਤ ਸਿਖਲਾਈ ਵਰਕਸ਼ਾਪ 'ਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਉਕਤ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਯੋਗ ਅਗਵਾਈ ਦੇਵੇਗਾ। ਜਿਸ ਤਹਿਤ ਵਿਦਿਆਰਥੀ ਆਪਣੇ ਤੇ ਹੋਰਨਾਂ ਰਾਜਾਂ, ਬਾਹਰਲੇ ਮੁਲਕਾਂ ਵਿੱਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ਚੋਣ ਕਰਕੇ, ਆਪਣੀ ਯੋਗਤਾ ਅਤੇ ਪਸੰਦ ਅਨੁਸਾਰ ਰੋਜ਼ਗਾਰ ਦੀ ਚੋਣ ਅਸਾਨੀ ਨਾਲ ਕਰ ਸਕਣਗੇ।
  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਨੇ ਉਕਤ ਵਰਕਸ਼ਾਪ 'ਚ ਹਿੱਸਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿੱਤ ਦਿਨ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਵਿੱਚ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਗਾਈਡੈਂਸ ਪ੍ਰਦਾਨ ਕਰਨ ਲਈ ਇੱਕ ਪੋਰਟਲ 'ਪੰਜਾਬ ਕੈਰੀਅਰ ਪੋਰਟਲ' ਸਥਾਪਤ ਕੀਤਾ ਗਿਆ ਹੈ। ਇਸ ਪੋਰਟਲ ਦੀ ਵਰਤੋਂ ਕਰਨ ਲਈ ਹਰ ਵਿਦਿਆਰਥੀ ਦੀ ਨਿੱਜੀ ਆਈ ਡੀ ਬਣਾਈ ਜਾਵੇਗੀ। ਜਿਸ ਦੀ ਵਰਤੋਂ ਕਰਦਿਆਂ ਵਿਦਿਆਰਥੀ ਆਪਣੇ ਦੇਸ਼ ਅਤੇ ਬਾਹਰਲੇ ਦੇਸ਼ਾਂ ਦੇ ਲਗਪਗ 21000 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 450 ਦੇ ਕਰੀਬ ਕਿੱਤਿਆਂ, ਲਗਪਗ 1150 ਪ੍ਰਵੇਸ਼ ਪ੍ਰੀਖਿਆਵਾਂ ਅਤੇ ਲਗਪਗ 1200 ਵਜ਼ੀਫ਼ਿਆਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਵਿਭਾਗ ਵੱਲੋਂ ਆਈ ਡੀ ਦੀ ਵਰਤੋਂ ਸਹੀ ਢੰਗ ਨਾਲ ਕਰਨ ਸਬੰਧੀ ਅਧਿਆਪਕਾਂ ਦੇ ਕਪੈਸਟੀ ਬਿਲਡ ਪ੍ਰੋਗਰਾਮ ਵੀ ਲਗਾਏ ਜਾ ਰਹੇ ਹਨ ਤਾਂ ਕਿ ਅਧਿਆਪਕ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰ ਸਕਣ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਡਿਜੀਟਲੀ ਤੌਰ ’ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ: ਡਿਜੀਲਾਕਰ `ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ

  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਖਵਿੰਦਰ ਖੋਸਲਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਯੂਨੀਸੈਫ, ਐਨਜੀਓ ਆਸਮਾਂ ਫਾਊਂਡੇਸ਼ਨ ਅਤੇ ਟਾਟਾ ਪਾਵਰ ਵੱਲੋਂ ਚਲਾਇਆ ਜਾ ਰਿਹਾ ਹੈ। ਰਾਜ ਦੇ ਲਗਪਗ 20000 ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਪਗ 8.5 ਲੱਖ ਵਿਦਿਆਰਥੀਆਂ ਲਈ ਇਹ ਪ੍ਰਾਜੈਕਟ ਵਰਦਾਨ ਸਾਬਤ ਹੋਵੇਗਾ। ਪੰਜਾਬ ਸਰਕਾਰ ਦੀ ਯੋਗ ਅਗਵਾਈ ਤਹਿਤ ਇਹ ਪ੍ਰੋਜੈਕਟ ਲੜਕੀਆਂ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਆਪਣੇ ਕੌਸ਼ਲਾਂ ਦੇ ਅਧਾਰ 'ਤੇ ਸਹੀ ਸਟਰੀਮ ਦੀ ਚੋਣ ਕਰਕੇ ਰੁਜ਼ਗਾਰ ਪ੍ਰਾਪਤੀ ਵਿੱਚ ਖਾਸ ਤੌਰ 'ਤੇ ਸਹਾਈ ਹੋਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ