Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਪੰਜਾਬ ਦੇ ਡਰੱਗ ਸੰਕਟ ਵਿੱਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ: ਆਪ

October 24, 2024 02:27 PM
SehajTimes

ਚੰਡੀਗੜ੍ਹ : ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਨੇ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਤਸਕਰਾਂ ਨਾਲ ਕਿੰਨੀ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ, ਇਸ ਦੀ ਇੱਕ ਹੋਰ ਉਦਾਹਰਣ ਸਾਹਮਣੇ ਆਈ ਹੈ। ਸਤਕਾਰ ਕੌਰ ਇਸ ਸਮੇਂ ਭਾਜਪਾ ਵਿੱਚ ਹਨ, ਇਸ ਲਈ ‘ਆਪ’ ਨੇ ਇਸ ਮਾਮਲੇ ’ਤੇ ਭਾਜਪਾ ਤੋਂ ਉਸ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲਗਾਤਾਰ ਜਾਰੀ ਰੱਖਣ ਵਿੱਚ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਭੂਮਿਕਾ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਨਸ਼ੇ ਦੀ ਤਸਕਰੀ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹੋ ਗਈਆਂ ਹਨ ਅਤੇ ਇਹ ਪਾਰਟੀਆਂ ਨਸ਼ਿਆਂ ਕਾਰਨ ਹੋਣ ਵਾਲੀ ਤਬਾਹੀ ਵੱਲ ਅੱਖਾਂ ਬੰਦ ਕਰ ਚੁੱਕੀਆਂ ਹਨ।”

ਗਰਗ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਨਸ਼ੀਲੇ ਪਦਾਰਥਾਂ ਦੇ ਸੌਦਿਆਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਨੀਤਿਕ ਸ਼ਖਸੀਅਤਾਂ ਨੇ ਇਤਿਹਾਸਕ ਤੌਰ ‘ਤੇ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ ਹੈ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਕਮਜ਼ੋਰ ਹੋ ਰਹਿਆਂ ਹਨ । “ਇਹ ਸਿਰਫ਼ ਇੱਕ ਸਿਆਸੀ ਮੁੱਦਾ ਨਹੀਂ ਹੈ; ਇਹ ਸਾਡੇ ਨੌਜਵਾਨਾਂ ਦੇ ਭਵਿੱਖ ਬਾਰੇ ਵੀ ਹੈ। ਉਨ੍ਹਾਂ ਨੇ ਲੋਕ ਭਲਾਈ ਦੇ ਬਜਾਏ ਸਿਆਸੀ ਲਾਹਾ ਲੈਣ ਨੂੰ ਪਹਿਲ ਦੇਣ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਉਹ ਨਸ਼ਿਆਂ ਦੇ ਸੰਕਟ ਨੂੰ ਹੱਲ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਵੱਲ ਜ਼ਿਆਦਾ ਧਿਆਨ ਦੇ ਰਹੇ ਹਨ। ਗਰਗ ਨੇ ਕਿਹਾ, ” ਹੁਣ ਸਮਾਂ ਆ ਗਿਆ ਹੈ ਕਿ ਇਹ ਪਾਰਟੀਆਂ ਆਪਣੀ ਦੋਸ਼ ਲਾਉਣ ਦੇ ਖੇਡ ਨੂੰ ਬੰਦ ਕਰਨ ਅਤੇ ਆਪਣੀਆਂ ਪਿਛਲੀਆਂ ਕਾਰਵਾਈਆਂ ਦੀ ਜ਼ਿੰਮੇਵਾਰੀ ਲੈਣ।” ਗਰਗ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਨੂੰ ਪਹਿਲ ਦੇਣ ਵਾਲੀ ‘ਆਪ’ ਸਰਕਾਰ ਵੱਲੋਂ ਚੁੱਕੇ ਗਏ ਸਰਗਰਮ ਕਦਮਾਂ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਖਤਮ ਕਰਨ ਦੀ ਕੋਸ਼ਿਸ਼ ਨੂੰ ਸਵੀਕਾਰਿਆ। ਉਨ੍ਹਾਂ ਕਿਹਾ “ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਜਦੋਂ ਕਿ ਵਿਰੋਧੀ ਧਿਰ ਚੁੱਪ ਹੈ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ