Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

October 24, 2024 06:37 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਆਮ ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ। ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਫ਼ਟਕਾਰ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ