Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਮਨਰੇਗਾ ਵਰਕਰਾਂ ਨੇ ਥਾਲੀਆਂ ਖੜਕਾਕੇ ਰੋਸ ਜਤਾਇਆ  

October 24, 2024 06:44 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮਨਰੇਗਾ ਕਾਨੂੰਨ ਨੂੰ ਸਹੀ ਅਰਥਾਂ ਵਿੱਚ ਲਾਗੂ ਨਾ ਕਰਨ ਦੇ ਰੋਸ ਵਜੋਂ ਵੀਰਵਾਰ ਨੂੰ ਸੁਨਾਮ ਵਿਖੇ ਮਨਰੇਗਾ ਵਰਕਰਾਂ ਨੇ ਬੀਡੀਪੀਓ ਦਫ਼ਤਰ ਸਾਹਮਣੇ ਥਾਲੀਆਂ ਖੜਕਾਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਆਗੂਆਂ ਹਰਪਾਲ ਕੌਰ ਟਿੱਬੀ, ਸੁਖਵਿੰਦਰ ਕੌਰ ਘਾਸੀਵਾਲਾ, ਬੰਤ ਬੇਗਮ , ਚਰਨਜੀਤ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ, ਰਘਬੀਰ ਸਿੰਘ, ਸੁਰਜੀਤ ਸਿੰਘ, ਹਾਕਮ ਸਿੰਘ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਸੁਨਾਮ ਬਲਾਕ ਦੇ ਕੁੱਝ ਇੱਕ ਪਿੰਡਾਂ ਵਿੱਚ ਮਨਰੇਗਾ ਕਾਨੂੰਨ ਨੂੰ ਨਿਯਮਾਂ ਅਨੁਸਾਰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਮਨਰੇਗਾ ਵਰਕਰਾਂ ਨੂੰ ਕੰਮ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਨੂੰ ਕੰਮ ਨਾ ਮਿਲਣ ਕਰਕੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਰਹੇ ਹਨ ਜਿਸ ਕਾਰਨ ਮਨਰੇਗਾ ਕਾਮਿਆਂ ਨੂੰ ਬੀਡੀਪੀਓ ਦਫ਼ਤਰ ਸਾਹਮਣੇ ਥਾਲੀਆਂ ਖੜਕਾਉਣ ਲਈ ਮਜ਼ਬੂਰ ਹੋਣਾ ਪਿਆ ਹੈ।  ਉਨ੍ਹਾਂ ਦੱਸਿਆ ਕਿ ਸਾਡਾ ਮਾਸਟਰ-ਰੋਲ ਕੱਢ ਕੇ ਚਾਓਵਾਸ ਵਿਖੇ ਨਹਿਰ ਦੇ ਪ੍ਰੋਜੈਕਟ ਤੇ ਕੰਮ ਕਰਨ ਲਈ ਭੇਜਿਆ ਗਿਆ, ਸਾਰਾ ਦਿਨ ਕੰਮ ਕੀਤਾ ਅਤੇ ਬਾਅਦ ਦੁਪਹਿਰ ਨਹਿਰੀ ਮਹਿਕਮੇ ਦੇ ਅਧਿਕਾਰੀ ਵੱਲੋਂ ਕੰਮ ਤੋਂ ਜਵਾਬ ਦੇ ਦਿੱਤਾ, ਕਿ ਇਥੇ ਕੰਮ ਨਹੀਂ ਕੰਮ ਤੇ ਨਹੀਂ ਆਉਣਾ। ਮਨਰੇਗਾ ਕਾਮਿਆਂ ਨੇ ਕਿਹਾ ਕਿ ਜੇਕਰ ਨਹਿਰ ਦਾ ਪ੍ਰੋਜੈਕਟ ਨਹੀਂ ਤਾਂ ਮਾਸਟਰ ਰੋਲ ਕਿਉਂ ਕੱਢਿਆ ਗਿਆ , ਜਦੋਂ ਮਨਰੇਗਾ ਵਰਕਰ ਉਕਤ ਮਾਮਲੇ ਨੂੰ ਲੈਕੇ ਗੱਲਬਾਤ ਕਰਨ ਲਈ ਬੀਡੀਪੀਓ ਦਫ਼ਤਰ ਸੁਨਾਮ ਵਿਖੇ ਆਏ ਤਾਂ ਕਿਸੇ ਨੇ ਗੱਲ ਸੁਣਨੀ ਮੁਨਾਸਿਬ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸੁਰੱਖਿਅਤ ਰੱਖਣ ਲਈ ਅੱਜ ਮਹਿਲਾਵਾਂ ਨੂੰ ਵਰਤਾਂ ਦੇ ਦਿਨ ਭੁੱਖੇ ਢਿੱਡ ਤਿਉਹਾਰ ਮੌਕੇ ਧਰਨਾ ਪ੍ਰਦਰਸ਼ਨ ਕਰਨਾ ਪਿਆ ਹੈ। ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਮਨਰੇਗਾ ਕਾਮਿਆਂ ਨੇ 28 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। 

Have something to say? Post your comment