Friday, December 19, 2025

Chandigarh

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

October 24, 2024 07:29 PM
SehajTimes

ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ

ਕਿਹਾ, ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕੰਮ ਦੇ ਬਾਵਜੂਦ ਰੋਜ਼ਾਨਾ ਇੱਕ ਵਾਧੂ ਘੰਟਾ ਸਫਾਈ ਦੇ ਕੰਮਾਂ ਲਈ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਪੀਣ ਵਾਲੇ ਸਾਫ਼ ਪਾਣੀ, ਬਿਹਤਰ ਸੜਕੀ ਬੁਨਿਆਦੀ ਢਾਂਚਾ ਅਤੇ ਵਧੀਆ ਸੀਵਰੇਜ ਸਿਸਟਮ ਵਰਗੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।


ਮੰਤਰੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਅਕਤੀਗਤ ਤੌਰ 'ਤੇ ਇਸ ਦੀ ਨਿਗਰਾਨੀ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਨੇ ਭਰੋਸਾ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਪੰਜਾਬ ਵਿੱਚ ਹੋਣ ਵਾਲੀਆਂ ਚਾਰੇ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ।

ਇਸ ਮੌਕੇ ਡਾ. ਰਵਜੋਤ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਾਫ-ਸਫਾਈ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ। ਇਸ ਦੌਰਾਨ ਇੱਕ ਐਨ.ਜੀ.ਓ. ਜਗਦੰਬੇ ਹੈਂਡੀਕ੍ਰਾਫ਼ਟਸ ਵੂਮੈਨ ਵੈੱਲਫੇਅਰ ਸੁਸਾਇਟੀ ਵੱਲੋਂ ਵੇਸਟ ਮਟੀਰੀਅਲ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਐਨ.ਜੀ.ਓ. ਦੀਆਂ ਔਰਤਾਂ ਵੱਲੋਂ ਰਹਿੰਦ-ਖੂੰਹਦ ਨੂੰ ਵਰਤੋਂ ਯੋਗ ਵਸਤੂਆਂ ਵਿੱਚ ਤਬਦੀਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਅਤੇ ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਵੀ ਮੌਜੂਦ ਸਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ