Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ

October 24, 2024 08:48 PM
SehajTimes

ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ

ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ

ਚੰਡੀਗੜ੍ਹ : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2020 ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ 13,894 ਮਾਮਲੇ ਸਾਹਮਣੇ ਆਏ ਸਨ ਜੋ ਇਸ ਸਾਲ ਬਹੁਤ ਹੱਦ ਤੱਕ ਘਟ ਕੇ ਮਹਿਜ਼ 1638 ਰਹਿ ਗਏ ਹਨ।

ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸਾਲਾਂ ਵਿੱਚ ਸਿਰਫ਼ 56 ਫੀਸਦ ਗਿਰਾਵਟ ਹੀ ਦਰਜ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਥੇ ਇਸ ਤੱਥ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਅਧੀਨ 32 ਲੱਖ ਹੈਕਟੇਅਰ ਤੋਂ ਵੱਧ ਰਕਬਾ ਹੈ, ਜੋ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ। ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13,616 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ। ਸ. ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ‘ਤੇ ਕਾਬੂ ਪਾਉਣ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 8000 ਤੋਂ ਵੱਧ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਤਰੀ ਨੇ ‘ਉਨਤ ਕਿਸਾਨ’ ਮੋਬਾਈਲ ਐਪ ਸ਼ੁਰੂ ਕਰਨ ਬਾਰੇ ਵੀ ਦੱਸਿਆ, ਜਿਸ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਖਾਲੀ ਪਹੁੰਚ ਬਣਾਉਣ ਲਈ 1.30 ਲੱਖ ਸੀ.ਆਰ.ਐਮ. ਮਸ਼ੀਨਾਂ ਨੂੰ ਇਸ ਐਪ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣਾ, ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ਸੀ.ਆਰ.ਐਮ. ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਉਨਤ ਕਿਸਾਨ’ ਮੋਬਾਈਲ ਐਪ ਸਾਡੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ