Monday, November 03, 2025

Chandigarh

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

October 24, 2024 09:09 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ।

ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗਿਣਤੀਆਂ-ਮਿਣਤੀਆਂ ਛੱਡ ਕੇ ਪੰਜਾਬ ਵੱਲੋ ਦੇਸ਼ ਦੇ ਅੰਨ ਭੰਡਾਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਸ਼ੈਲਰਾਂ ‘ਚੋਂ ਚਾਵਲ ਚੁੱਕਵਾ ਕੇ ਤੁਰੰਤ ਰਾਹਤ ਪ੍ਰਦਾਨ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ