Saturday, January 03, 2026
BREAKING NEWS

Chandigarh

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

October 24, 2024 09:14 PM
ਅਮਰਜੀਤ ਰਤਨ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਛੱਡਣ ਦਾ ਦਿੱਤਾ ਭਰੋਸਾ

ਬਠਿੰਡਾ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ  ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਵਿੱਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਪਹਿਲਾਂ ਸਿਰਫ਼ ਵਿਦੇਸ਼ਾਂ ਵਿੱਚ ਹੀ ਬਣਾਇਆ ਜਾਂਦਾ ਸੀ, ਪਰ ਹੁਣ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮਾਲਵੇ ਦੇ ਗੜ੍ਹ ਵਿੱਚ ਉਸਾਰਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ, ਜੋ ਨੌਜਵਾਨਾਂ ਨੂੰ ਯੋਗ ਸੇਧ ਦੇਣ ਵਿੱਚ ਮਦਦ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਪਲੇਟਫਾਰਮ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਸੁਭਾਵਿਕ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਦੇ ਉਡਾਰ ਮਨ ਹਵਾਈ ਜਹਾਜ਼ ਦੀ ਤਰ੍ਹਾਂ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਯਤਨ ਕਰਦੇ ਰਹਿਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਸਰ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਵਡੇਰੀ ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਮਿਹਨਤ ਹੀ ਸਫ਼ਲਤਾ ਦੀ ਪਲੇਠੀ ਤੇ ਆਖ਼ਰੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਕਿਉਂਕਿ ਇਸ ਧਰਤੀ ’ਤੇ ਤਰੱਕੀ ਅਤੇ ਖੁਸ਼ਹਾਲੀ ਦੀ ਬਹੁਤ ਗੁੰਜਾਇਸ਼ ਮੌਜੂਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ