Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ 'ਤੇ ਸਬੰਧਤ ਅਧਿਕਾਰੀਆਂ 'ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

October 24, 2024 09:22 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸ਼ਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਗੋਇਲ ਨੇ ਮੁੱਖ ਦਫਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧਤਾ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਰੱਖਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਜਿੱਠਣ । ਉਹਨਾਂ ਕਿਹਾ ਕਿ ਲੋਕਾਂ ਨੂੰ ਵਾਜਿਬ ਰੇਟਾਂ ਤੇ ਮੁਹੱਈਆ ਕਰਵਾਈ ਜਾ ਰਹੀ ਰੇਤ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੂਬਾ ਸਰਕਾਰ ਦਾ ਮਾਲੀਆ ਹੋਰ ਵੱਧ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ਼ ਇੰਜੀਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਮੌਜੂਦ ਸਨ।
 
 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ