Wednesday, December 17, 2025

Chandigarh

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

October 24, 2024 09:25 PM
ਅਮਰਜੀਤ ਰਤਨ
ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਨੂੰ ਦਿੱਤੇ ਜਾਣੇ ਯਕੀਨੀ ਬਣਾਏ ਜਾਣ

ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਦਾ ਆਈਟੀਆਈ ਤੇ ਪੋਲੀਟੈਕਨਿਕ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ.ਐਮ) ਨਾਲ ਸਮੀਖਿਆ ਮੀਟਿੰਗ ਕੀਤੀ। ਪੰਜਾਬ ਵਿੱਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ। ਸੌਂਦ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਸਨਅਤਕਾਰਾਂ ਨੂੰ ਖੱਜਲ ਖ਼ੁਆਰੀ ਰਹਿਤ ਮਾਹੌਲ ਦੇਣਾ ਸਾਡਾ ਫਰਜ਼ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਾਰੇ ਜਨਰਲ ਮੈਨੇਜਰ ਆਪੋ ਆਪਣੇ ਇਲਾਕੇ ਦੇ ਉਦਯੋਗਪਤੀਆਂ ਨਾਲ ਬੇਹਤਰ ਤੇ ਸੁਖਾਵੇਂ ਸਬੰਧ ਬਣਾਕੇ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਤੇ ਸਨਅਤਕਾਰਾਂ ਨੂੰ ਦਿੱਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ।


ਉਦਯੋਗ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਦਾ ਆਈਟੀਆਈ ਤੇ ਪੋਲੀਟੈਕਨਿਕ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਵੀ ਵੱਧਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਤੇ ਹੋਰ ਸਬਸਿਡੀਆਂ ਲਈ ਵੀ ਆਨਲਾਈਨ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਦਾ ਲਾਹਾ ਜ਼ਿਆਦਾ ਤੋਂ ਜ਼ਿਆਦਾ ਉਦਯੋਗਪਤੀ ਲੈ ਸਕਣ। ਉਨ੍ਹਾਂ ਜਨਰਲ ਮੈਨੇਜਰਾਂ ਨੂੰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਬਣਾਈ ਰੱਖਣ ਅਤੇ ਹੋਰ ਨਿਵੇਸ਼ਕਾਂ ਨੂੰ ਲੈਕੇ ਆਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ ਅਤੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰ ਹਾਜ਼ਿਰ ਸਨ।
 

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ