Thursday, May 16, 2024

Chandigarh

ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

May 16, 2021 05:11 PM
SehajTimes

ਮੋਹਾਲੀ: ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫ਼ਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਦਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਲਈ ਇਨ੍ਹਾਂ ਦੀ ਖ਼ਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਵਿਡ 19 ਪ੍ਰਭਾਵਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ। ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਉਪਲਬੱਧ ਕਰਵਾਈ ਗਈ ਸੀ।  ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਣਸੁਖਾਵੇਂ ਮਾਹੌਲ ਨੂੰ ਵੇਖਦਿਆਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਉਹ ਪਲਸ ਆਕਸੀਮੀਟਰਾਂ ਨੂੰ ਅਪਣੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਇਨ੍ਹਾਂ ਉਪਕਰਨਾਂ ਨੂੰ ਸੈਨੀਟਾਈਜ਼ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਉਪਲਬੱਧ ਕਰਵਾ ਸਕੇ।
    ਸਿਵਲ ਸਰਜਨ ਨੇ ਕਿਹਾ ਕਿ  ਇਸ ਮੁਸ਼ਕਿਲ ਘੜੀ ਵਿੱਚ ਲੋਕ ਅੱਗੇ ਆਉਣ ਤੇ ਸਰਕਾਰ ਦਾ ਸਹਿਯੋਗ ਕਰਨ ਅਤੇ ਕੋਵਿਡ-19 ਨਾਲ ਪ੍ਰਭਾਵਿਤ ਹੋਰ ਨਾਗਰਿਕਾਂ ਦੀ ਮਦਦ ਕਰਕੇ ਇਸ ਲੜਾਈ ਵਿਰੁੱਧ ਸਹਿਯੋਗ ਕਰਨ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ