Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

October 25, 2024 05:40 PM
SehajTimes

ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ 'ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ਵਿੱਚ ਨੂੰ ਘਰੇਲੂ ਕੁਨੈਕਸ਼ਨ ਅਤੇ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ 'ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲੀ ਜਗ੍ਹਾ ਵਿੱਚ ਜਾਰੀ ਕੀਤਾ ਜਾਣਾ ਸੀ।

ਇਸ ਗੈਰ-ਕਾਨੂੰਨੀ ਗਤੀਵਿਧੀ ਤਹਿਤ ਸਬੰਧਤ ਜੇ.ਈ ਨੇ ਨਾ ਸਿਰਫ ਪੀ.ਐਸ.ਪੀ.ਸੀ.ਐਲ. ਦੇ ਨਿਯਮਾਂ ਦੇ ਉਲਟ ਕੰਮ ਕੀਤਾ ਹੈ ਬਲਕਿ ਨਿਗਮ ਨੂੰ ਲਗਭਗ 1 ਲੱਖ ਦਾ ਵਿੱਤੀ ਨੁਕਸਾਨ ਵੀ ਕੀਤਾ ਹੈ। ਗੈਰ-ਕਾਨੂੰਨੀ ਤੌਰ 'ਤੇ ਲਗਾਏ ਗਏ ਟਰਾਂਸਫਾਰਮਰ ਨੂੰ ਵੀ ਹਟਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਮੁਅੱਤਲ ਕੀਤੇ ਗਏ ਕਰਮਚਾਰੀ ਖਿਲਾਫ ਬਣਦੀ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਸਪੱਸ਼ਟ ਤੌਰ 'ਤੇ ਕਿਹਾ ਕਿ ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕਿਸੇ ਵੀ ਰੈਂਕ ਜਾਂ ਅਹੁਦੇ ਦੇ ਕਰਮਚਾਰੀਆਂ ਲਈ ਵਿਭਾਗ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਨਹੀਂ ਤਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ