Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

October 25, 2024 05:45 PM
ਅਮਰਜੀਤ ਰਤਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ

ਚੰਡੀਗੜ੍ਹ : ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।

ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।

ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ.ਐਸ.ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ।

ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ.ਐਸ.ਐਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸਦੇ ਜਲਦ ਜਾਰੀ ਹੋਣ ਦੀ ਉਮੀਦ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ