Monday, June 16, 2025

Chandigarh

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

October 25, 2024 06:41 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13(1)(ਏ) ਅਤੇ 13(2) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 1984 ਦੀ ਧਾਰਾ 4 ਤਹਿਤ ਐਫ.ਆਈ.ਆਰ ਨੰ. 48 ਅਧੀਨ ਕੇਸ ਦਰਜ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ