Tuesday, October 28, 2025

Haryana

15ਵੀਂ ਵਿਧਾਨਸਭਾ ਦੇ ਪਹਿਲੇ ਦਿਨ ਪ੍ਰੋਟੇਮ ਸਪੀਕਰ ਡਾ ਰਘੂਬੀਰ ਸਿੰਘ ਕਾਦਿਆਨ ਨੇ ਵਿਧਾਇਕਾਂ ਨੂੰ ਦਿਵਾਈ ਸੁੰਹ

October 25, 2024 06:47 PM
SehajTimes

ਚੰਡੀਗੜ੍ਹ : ਹਰਿਆਣਾ ਦੀ 15ਵੀਂ ਵਿਧਾਨਸਭਾ ਦੇ ਪਹਿਲੇ ਸੈਂਸ਼ਨ ਦੇ ਪਹਿਲੇ ਦਿਨ ਕਾਂਗਰਸ ਦੇ ਸੀਨੀਅਰ ਵਿਧਾਇਕ ਡਾ ਰਘੂਬੀਰ ਸਿੰਘ ਕਾਦਿਆਨ ਨੇ ਬਤੌਰ ਪ੍ਰੋਟੇਮ ਸਪੀਕਰ ਨਵੇਂ ਚੁਣੇ 90 ਵਿਧਾਇਕਾਂ ਨੂੰ ਵਿਧਾਨਸਭਾ ਮੈਂਬਰ ਵਜੋ ਸੁੰਹ ਦਿਵਾਈ। ਸੱਭ ਤੋਂ ਪਹਿਲਾਂ ਸਦਨ ਦੇ ਨੇਤਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਵਿਧਾਨਸਭਾ ਦੇ ਮੈਂਬਰ ਵਜੋ ਸੁੰਹ ਚੁੱਕੀ। ਇਸ ਤਰ੍ਹਾ ਕੈਬੀਨੇਟ ਮੰਤਰੀਆਂ ਸ਼ੀ ਅਨਿਲ ਵਿਜ, ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਸ੍ਰੀ ਮਹੀਪਾਲ ਢਾਂਡਾਂ, ਸ੍ਰੀ ਵਿਪੁਲ ਗੋਇਲ, ਡ਼ ਅਰਵਿੰਦ ਸ਼ਰਮਾ, ਸ੍ਰੀ ਸ਼ਾਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸ੍ਰੀਮਤੀ ਸ਼ਰੂਤੀ ਚੌਧਰੀ, ਅਤੇ ਕੁਮਾਰੀ ਆਰਤੀ ਰਾਓ ਨੇ ਵੀ ਹਰਿਆਣਾ ਵਿਧਾਨਸਭਾ ਦੇ ਮੈਂਬਰ ਵਜੋ ਸੁੰਹ ਲਈ। ਉਸ ਤੋਂ ਬਾਅਦ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਸ੍ਰੀ ਗੌਰਵ ਗੌਤਮ ਸਮੇਤ ਹੋਰ ਸਾਰੇ ਵਿਧਾਇਕ ਨੇ ਵੀ ਵਿਧਾਨਸਭਾ ਦੇ ਮੈਂਬਰ ਵਜੋ ਸੁੰਹ ਲਈ।

ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਵਿਧਾਨਸਭਾ ਸਪੀਕਰ ਦੇ ਅਹੁਦੇ ਲਈ ਵਿਧਾਇਕ ਸ੍ਰੀ ਹਰਵਿੰਦਰ ਕਲਿਆਣ ਦੇ ਨਾਂਅ ਦਾ ਪ੍ਰਸਤਾਵ ਰੱਖਿਆ। ਕੈਬੀਨੇਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਸਰਵਸੰਮਤੀ ਨਾਲ ਵਿਧਾਇਕ ਸ੍ਰੀ ਹਰਵਿੰਦਰ ਕਲਿਆਣ ਵਿਧਾਨਸਭਾ ਦੇ ਸਪੀਕਰ ਚੁਣੇ ਗਏ। ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਵਿਧਾਨਸਭਾ ਡਿਪਟੀ ਸਪੀਕਰ ਅਹੁਦੇ ਲਈ ਵਿਧਾਇਕ ਸ੍ਰੀ ਕ੍ਰਿਸ਼ਣ ਲਾਲ ਮਿੱਢਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ। ਵਿਧਾਇਕ ਸ੍ਰੀ ਘਨਸ਼ਾਮ ਦਾਸ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਸਰਸੰਮਤੀ ਨਾਲ ਵਿਧਾਇਕ ਸ੍ਰੀ ਕ੍ਰਿਸ਼ਣ ਲਾਲ ਮਿੱਢਾ ਵਿਧਾਨਸਭਾ ਦੇ ਡਿਪਟੀ ਸਪੀਕਰ ਚੁਣੇ ਗਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ, ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਂਦਰ ਸਿੰਘ ਹੁਡਾ, ਕੈਬੀਨੇਟ ਮੰਤਰੀ ਸ੍ਰੀ ਅਨਿਲ ਵਿਜ, ਸ੍ਰੀ ਮਹੀਪਾਲ ਢਾਂਡਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅਤੇ ਵਿਧਾਇਕਕ ਡਾ ਰਘੂਬੀਰ ਕਾਦਿਆਨ ਸਮੇਤ ਹੋਰ ਸਾਰੇ ਮੈਂਬਰਾਂ ਨੇ ਵੀ ਹਰਵਿੰਦਰ ਕਲਿਆਣ ਨੂੰ ਸਪੀਕਰ ਅਤੇ ਡਾ ਕ੍ਰਿਸ਼ਣ ਲਾਲ ਮਿੱਢਾ ਨੂੰ ਡਿਪਟੀ ਸਪੀਕਰ ਚੁਣੇ ਜਾਣ ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ