Monday, November 03, 2025

Chandigarh

ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ

October 25, 2024 07:01 PM
SehajTimes

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਕ੍ਰਿਸ਼ਨ ਕੁਮਾਰ ਤੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਜਲ ਸਰੋਤ ਮੰਤਰੀ ਨੂੰ ਦੱਸਿਆ ਕਿ ਵਿਭਾਗ ਦੇ ਨਹਿਰੀ ਪ੍ਰਸ਼ਾਸ਼ਨ ਵੱਲੋਂ ਵਿੱਤੀ ਸਾਲ 2024-25 ਦੌਰਾਨ ਕੁਲ 401 ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੰਤਰੀ ਨੂੰ ਚਕਬੰਦੀ ਦੇ ਕੰਮਾਂ ਦੀ ਪ੍ਰਗਤੀ, ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮ ਅਤੇ ਸੂਬੇ ਵਿੱਚ ਬਾਂਸ ਦੇ ਪੌਦੇ ਲਗਾਉਣ ਸਬੰਧੀ ਚੱਲ ਰਹੇ ਕੰਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਮੰਤਰੀ ਨੇ ਵਿਭਾਗ ਦੇ ਪ੍ਰਗਤੀ ਅਧੀਨ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਹਿਰਾਂ ਦੀ ਸਾਂਭ-ਸੰਭਾਲ, ਰੁੱਖ ਲਗਾਉਣ ਅਤੇ ਜਲਘਰਾਂ ਦੀ ਲਾਈਨਿੰਗ ਅਤੇ ਸਫਾਈ ਵਰਗੀਆਂ ਗਤੀਵਿਧੀਆਂ ਲਈ ਮਨਰੇਗਾ ਸਕੀਮ ਦਾ ਲਾਭ ਉਠਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਪ੍ਰੋਜੈਕਟਾਂ ਦੀ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ ਮੁੱਖ ਇੰਜੀਨੀਅਰ ਨਹਿਰਾਂ ਸ਼ੇਰ ਸਿੰਘ, ਮੁੱਖ ਇੰਜੀਨੀਅਰ ਡਰੇਨੇਜ ਹਰਿੰਦਰ ਸਿੰਘ ਬੇਦੀ, ਮੁੱਖ ਇੰਜੀਨੀਅਰ ਡਿਜ਼ਾਈਨ ਪਵਨ ਕਪੂਰ, ਮੁੱਖ ਇੰਜੀਨੀਅਰ ਵਿਜੀਲੈਂਸ ਹਰਦੀਪ ਮਹਿੰਦੀਰੱਤਾ, ਮੁੱਖ ਇੰਜੀਨੀਅਰ ਡੈਮ ਵਰਿੰਦਰ ਕੁਮਾਰ, ਸੁਪਰਡੈਂਟ ਅਤੇ ਕਾਰਜਕਾਰੀ ਇੰਜੀਨੀਅਰਾਂ ਦੇ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ