Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼; ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ

October 25, 2024 09:08 PM
SehajTimes

ਵਪਾਰੀਆਂ ਨੂੰ 0175-2921005/2225192 'ਤੇ ਅਜਿਹੀ ਕੋਈ ਵੀ ਸ਼ਿਕਾਇਤ ਦਰਜ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ : ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਨੂੰ ਪਰੇਸ਼ਾਨ ਨਾ ਕਰੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਹਨ ਕਿ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਜੀਐਸਟੀ ਕਮਿਸ਼ਨਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਰਿਆਂ ਲਈ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਾਜ ਕਰ ਵਿਭਾਗ ਦੇ ਇੰਸਪੈਕਟਰਾਂ ਜਾਂ ਹੋਰ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਅਜਿਹੀਆਂ ਘਟਨਾਵਾਂ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਦੇਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ 0175-2921005 ਜਾਂ 2225192 'ਤੇ ਕਾਲ ਕਰਕੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਉਣ ਵਾਲੇ ਤਿਉਹਾਰਾਂ ਦੇ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਹਮੇਸ਼ਾ ਖੜ੍ਹੀ ਰਹੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ