Thursday, December 18, 2025

Malwa

ਬਗੈਰ ਲਾਇਸੈਂਸ ਪਟਾਕੇ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

October 26, 2024 11:49 AM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜਰ ਪਟਾਕਿਆਂ ਕਾਰਨ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਰੋਕਣ ਲਈ  ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਜਿਸ ਦੇ ਚਲਦਿਆਂ ਕੋਈ ਵੀ ਵਿਅਕਤੀ ਬਿਨਾਂ ਮੰਜੂਰਸ਼ੁਦਾ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਨਹੀਂ ਕਰ ਸਕਦਾ। ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਲਾਇਸੈਂਸ/ਮਨਜੂਰੀ ਤੋਂ ਬਿਨਾਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਮਾਲੇਰਕੋਟਲਾ ਸ਼ਹਿਰ ਦੇ ਅੰਦਰ ਪੀ.ਡਬਲਿਊ.ਡੀ ਦੇ ਰੈਸ਼ਟ ਹਾਊਸ ਦੇ ਸਾਹਮਣੇ ਡਿਫੈਸ ਵਿਭਾਗ ਦੀ ਖਾਲੀ ਜਗਾ, ਅਹਿਮਦਗੜ੍ਹ ਵਿੱਚ ਗਾਂਧੀ ਸਕੂਲ ਦੀ ਬੈਕ ਸਾਈਡ ਅਤੇ ਅਮਰਗੜ੍ਹ ਵਿੱਚ ਦੁਸ਼ਹਿਰਾ ਗਰਾਂਊਡ ਵਿਖੇ ਸਥਾਨਾਂ ਉੱਪਰ ਹੀ ਪਟਾਕਿਆਂ ਦੀ ਵਿਕਰੀ ਹੋ ਸਕੇਗੀ। ਜੇਕਰ ਕੋਈ ਦੁਕਾਨਦਾਰ ਇਨ੍ਹਾਂ ਥਾਵਾਂ ਤੋਂ ਬਿਨਾਂ ਕਿਸੇ ਹੋਰ ਸਥਾਨ ਤੇ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 31 ਅਕਤੂਬਰ  ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 15 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

 

 

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ