Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿ਼ਲ੍ਹਾ ਸੰਗਰੂਰ ‘ਚੋਂ ਅਰੁਣਾਚਲ ਪ੍ਰਦੇਸ਼ ਭੇਜੇ ਚੌਲਾਂ ਦੇ ਸੈਂਪਲ ਫੇਲ੍ਹ ਕਰਨਾ ਕੇਂਦਰ ਸਰਕਾਰ ਦੀ ਚਾਲ ਹੈ : ਸੰਯੁਕਤ ਮੋਰਚੇ

October 26, 2024 12:10 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਝੋਨੇ ਦੀ ਖਰੀਦ ਅਤੇ ਡੀਏਪੀ ਦੀ ਘਾਟ ਦੇ ਮਾਮਲੇ ਤੇ ਸੰਯੁਕਤ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਮਾਲੇਰਕੋਟਲਾ ਟਰੱਕ ਯੂਨੀਅਨ ਚੌਂਕ ਵਿਖੇ ਕਿਸਾਨਾਂ ਵੱਲੋਂ ਸਵੇਰੇ 11 ਤੋਂ 3 ਵਜੇ ਤੱਕ ਧਰਨਾ ਦੇ ਕੇ ਆਵਾਜਾਈ ਠੱਪ ਕਰਕੇ ਸਾਰੇ ਮਸਲਿਆਂ ਨੂੰ ਫੌਰੀ ਹੱਲ ਕਰਨ ਦੀ ਮੰਗ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿ਼ਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿ਼ਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੋਹਣੋ, ਬੀਕੇਯੂ ਕਾਦੀਆ ਦੇ ਜਿ਼ਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਂਦਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਝੋਨੇ ਦੀ ਖਰੀਦ ਦੀ ਸਮੱਸਿਆ ਲਈ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਤੀ ਅਤੇ ਪੰਜਾਬ ਸਰਕਾਰ ਦੀ ਨਾਲਾਇਕੀ ਜੁੰਮੇਵਾਰ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਕਰਕੇ ਉਨ੍ਹਾਂ ਨੂੰ ਐਮਐਸਪੀ ਤੋਂ ਘੱਟ ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਨੀਤੀ ਸਰਕਾਰੀ ਖਰੀਦ ਅਤੇ ਮੰਡੀਆਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਹੈ ਆਗੂਆਂ ਨੇ ਕਿਹਾ ਕਿ ਜਿ਼ਲ੍ਹਾ ਸੰਗਰੂਰ ‘ਚੋਂ ਅਰੁਣਾਚਲ ਪ੍ਰਦੇਸ਼ ਭੇਜੇ ਚੌਲਾਂ ਦੇ ਸੈਂਪਲ ਫੇਲ੍ਹ ਕਰਨਾ ਕੇਂਦਰ ਸਰਕਾਰ ਦੀ ਚਾਲ ਹੈ, ਜਿਸ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ।ਉਨ੍ਹਾਂ ਕਿਹਾ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਮਸਲਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੀ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਘਿਰਾਓ ਕਰਨ ਦਾ ਵੀ ਸੱਦਾ ਦਿੱਤਾ। ਇਸ ਰੋਸ ਧਰਨੇ ਵਿੱਚ ਮਾਨ ਸਿੰਘ ਸੱਦੋਪੁਰ ਕਮਲਦੀਪ ਸਿੰਘ ਬੁਰਜ,ਕਰਮਜੀਤ ਸਿੰਘ ਬਨਭੌਰਾ, ਗੁਰਧਿਆਨ ਸਿੰਘ ਚੌਂਦਾ, ਭਰਪੂਰ ਸਿੰਘ ਬੁੱਲਾਪੁਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਮਲਦੀਪ ਕੌਰ ਅਤੇ ਰਾਜਦੀਪ ਸਿੰਘ ਨੇ ਸੰਬੋਧਨ ਕਰਦਿਆਂ ਮਾੜੀ ਕਾਰਗੁਜ਼ਾਰੀ ਲਈ ਸਰਕਾਰ ਦੀ ਨਿਖੇਧੀ ਕੀਤੀ।   

  

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ