Thursday, September 18, 2025

Health

ਜ਼ਿਲਾ ਸਿਹਤ ਅਫਸਰ ਵੱਲੋਂ ਵੱਡੀ ਕਾਰਵਾਈ, ਫੂਡ ਸੇਫਟੀ ਟੀਮ ਨੂੰ ਨਾਲ ਲੈ ਕੇ 500 ਕੁਵਿਟਲ ਦੇ ਕਰੀਬ ਪਨੀਰ ਫੜਿਆ।

October 26, 2024 12:15 PM
SehajTimes
ਹੁਸ਼ਿਆਰਪੁਰ  : ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਖਾਧ ਪਦਾਰਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਲਾ ਸਿਹਤ ਅਫਸਰ ਡਾ: ਜਤਿੰਦਰ ਭਾਟੀਆ ਨੇ ਦੱਸਿਆ ਕਿ ਉਹਨਾਂ ਦੀ ਟੀਮ ਜਿਸ ਵਿਚ ਫੂਡ ਸੇਫਟੀ ਅਫਸਰ ਵਿਵੇਕ ਕੁਮਾਰ ਅਤੇ ਫੂਡ ਸੇਫਟੀ ਅਫ਼ਸਰ ਅਵਿਨਵ ਖੋਸਲਾ ਤੇ ਟੀਮ ਮੈਂਬਰ ਰਾਮ ਲੁਭਾਇਆ ਤੇ ਅਰਵਿੰਦਰ ਸਿੰਘ ਸ਼ਾਮਿਲ ਹਨ ਵਲੋਂ ਟਾਂਡਾ ਰੋਡ ਤੇ ਦੁਸੜਕਾ ਨੇੜੇ ਦੂਜੇ ਜ਼ਿਲਿਆਂ ਤੋਂ ਆ ਰਹੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਇਕ ਵੱਡੇ ਟਰੱਕ ਨੂੰ ਰੋਕਿਆ ਗਿਆ ਜਿਸ ਵਿੱਚ 250 ਕਿਲੋਗ੍ਰਾਮ ਦੇ ਕਰੀਬ ਪਨੀਰ ਫੜਿਆ ਗਿਆ। ਮਿਲੀ ਗੁਪਤ ਸੂਚਨਾ ਅਨੁਸਾਰ ਇਸ ਸਥਾਨ ਦੇ ਇਕ ਨੇੜਲੇ ਪਿੰਡ ਫਤਿਹਪੁਰ ਦੇ ਇਕ ਗੋਦਾਮ ਵਿਚ ਟੀਮ ਵਲੋਂ ਗ੍ਰਾਹਕ ਬਣ ਕੇ ਛਾਪਾ ਮਰਿਆ ਗਿਆ ਤੇ ਉਸ ਗੋਦਾਮ ਵਿਚੋਂ ਵੀ 200 ਤੋਂ 250  ਕਿਲੋ ਦੇ ਕਰੀਬ ਪਨੀਰ ਫੜਿਆ ਗਿਆ। ਇਹਨਾਂ ਵੱਖ ਵੱਖ ਥਾਵਾਂ ਤੋਂ ਇਕੱਤਰ ਕੀਤੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ ਵੱਖ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮਿਲਾਵਟਖੋਰਾਂ ਵਿਰੋਧ ਸਿਹਤ ਵਿਭਾਗ ਵੱਲੋ ਵਿੱਢੀ ਗਈ ਇਸ ਮੁਹਿੰਮ ਵਿੱਚ ਇਹਨਾਂ ਖਿਲਾਫ ਸੂਚਨਾ ਦੇ ਕੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਜੋ ਲੋਕਾਂ ਨੂੰ ਸਹੀ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾ ਸਕੀਏ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ