Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

October 26, 2024 12:42 PM
SehajTimes

ਲੋਕਾਂ ਨੂੰ ਇਨ੍ਹਾਂ ਕਾਰੀਗਰਾਂ ਅਤੇ ਦਸਤਕਾਰਾਂ ਦੇ ਸਮਾਨ ਦੀ ਖਰੀਦਦਾਰੀ ਕਰਕੇ ਤਿਉਹਾਰ ਦੇ ਦਿਨਾਂ ’ਚ ਇਨ੍ਹਾਂ ਦਾ ਹੌਂਸਲਾ ਵਧਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਅਜੀਵਿਕਾ ਮਿਸ਼ਨ ਤਹਿਤ ਸੈਕਟਰ 88, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਪਣੀਆਂ ਵਸਤਾਂ ਮੇਲੇ ਦੇ ਸਟਾਲਾਂ ’ਤੇ ਲੈ ਕੇ ਆਏ ਦਸਤਕਾਰਾਂ ਅਤੇ ਕਾਰੀਗਰਾਂ ਦੀ ਕਲਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਮੇਲੇ ਇਨ੍ਹਾਂ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ।  ਉਨ੍ਹਾਂ ਕਿਹਾ ਕਿ ਅੱਜ ਕਲ੍ਹ ਮਸ਼ੀਨੀ ਯੁੱਗ ਹੋਣ ਕਾਰਨ ਵਪਾਰ ਅਤੇ ਹੱਥੀਂ ਕੰਮ-ਧੰਦਿਆਂ ਦੇ ਤੌਰ-ਤਰੀਕੇ ਬਦਲ ਗਏ ਹਨ ਪਰ ਇਹ ਦਸਤਕਾਰ ਅਤੇ ਕਾਰੀਗਰ ਸਾਡੀ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰ ਰਹੇ ਹੋਣ ਕਾਰਨ, ਸਾਨੂੰ ਇਨ੍ਹਾਂ ਵੱਲੋਂ ਹੱਥੀਂ ਮਿਹਨਤ ਨਾਲ ਤਿਆਰ ਕੀਤੀਆਂ ਵਸਤਾਂ ਦੀ ਖਰੀਦਦਾਰੀ ਕਰਕੇ ਇਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ।

ਸ੍ਰੀ ਵਿਨੀਤ ਵਰਮਾ ਨੇ ਇਸ ਮੌਕੇ ਨਗਰ ਨਿਗਮ ਮੋਹਾਲੀ ਦੇ ਸਿਟੀ ਮਿਸ਼ਨ ਮੈਨੇਜਰ ਸ੍ਰੀਮਤੀ ਪ੍ਰੀਤੀ ਅਰੋੜਾ ਦੀ ਅਗਵਾਈ ’ਚ ਸੈਲਫ਼ ਹੈਲਪ ਗਰੁੱਪ ਵੱਲੋਂ ਲਾਈ ਸਟਾਲ ਦਾ ਦੌਰਾ ਵੀ ਕੀਤਾ ਅਤੇ ਤਿਆਰ ਸਮਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲਿੰਗ-ਭੇਦ ਖ਼ਿਲਾਫ਼ ਕੀਤੇ ਗਏ ਜਾਗਰੂਕਤਾ ਸਮਾਗਮ ’ਚ ਸ਼ਾਮਿਲ ਵਿਦਿਆਰਥਣਾਂ ਨਾਲ ਗੱਲਬਾਤ ਵੀ ਕੀਤੀ।

ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜ਼ਿਲ੍ਹੇ ’ਚ ਪਹਿਲੀ ਵਾਰ ਅਜਿਹਾ ਵਿਸ਼ਾਲ ਮੇਲਾ ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਸਭਿਅਚਾਰ ਨੂੰ ਪੇਸ਼ ਕਰਦੇ ਕਲਾਕਾਰ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਭਾਂਤ-ਸੁਭਾਂਤੇ ਖਾਣਿਆਂ ਅਤੇ ਮਹੀਨ ਨਕਾਸ਼ੀ ਤੇ ਹੱਥੀਂ ਤਿਆਰ ਵਸਤਾਂ ਦੀ ਪ੍ਰਦਰਸ਼ਨੀ ਅਤੇ ਰੋਜ਼ਾਨਾ ਨਾਮੀਂ ਕਲਾਕਾਰਾਂ ’ਤੇ ਆਧਾਰਿਤ ਸੰਗੀਤਕ ਸ਼ਾਮ ਦੀ ਪੇਸ਼ਕਾਰੀ, ਸ਼ਾਮਿਲ ਕੀਤੀ ਗਈ ਹੈ, ਦਾ ਕਾਮਯਾਬੀ ਨਾਲ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਨੋਡਲ ਅਫ਼ਸਰ ਮੇਲਾ ਸ੍ਰੀਮਤੀ ਸੋਨਮ ਚੌਧਰੀ ਨੂੰ ਵਧਾਈ ਵੀ ਦਿੱਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ