Sunday, November 02, 2025

Chandigarh

ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

October 26, 2024 12:57 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਬੀਤੀ 18 ਅਕਤੂਬਰ ਤੋਂ ਸੈਕਟਰ 88, ਮੋਹਾਲੀ ਦੇ ਖੁਲ੍ਹੇ ਗਰਾਊਂਡ ’ਚ ਸ਼ੁਰੂ ਹੋਇਆ ਸਰਸ ਮੇਲਾ 2024 ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਅੱਗੇ ਵੱਧ ਰਿਹਾ ਹੈ। ਮੇਲੀਆਂ ਨੂੰ ਮੇਲੇ ਵਿੱਚ ਹਰ ਰੰਗ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ। ਜਿੱਥੇ ਵੱਖ-ਵੱਖ ਕਾਰੀਗਰਾਂ ਦੇ ਹੱਥਾਂ ਨਾਲ਼ ਤਰਾਸ਼ੀਆਂ ਕਲਾਕ੍ਰਿਤਾਂ ਮੇਲੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਉੱਥੇ ਸੱਭਿਆਚਾਰਕ ਗਤੀਵਿਧੀਆਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ (ਰਾਸ਼ਟਰਪਤੀ ਅਵਾਰਡੀ) ਦੇ ਬਣਾਏ ਤੇਲ ਚਿੱਤਰ ਅਤੇ ਪੈਂਸਿਲ ਸਕੈੱਚ ਦਰਸ਼ਕਾਂ ਨੂੰ ਆਪਣੇ ਵੱਲ ਮੋਹ ਰਹੇ ਹਨ।


ਆਰਟਿਸਟ ਗੁਰਪ੍ਰੀਤ ਨਾਮਧਾਰੀ ਜਿਨ੍ਹਾਂ ਦੇ ਬਣਾਏ ਕੰਧ ਚਿੱਤਰ ਲੋਕ ਸਭਾ ਚੋਣਾਂ ਵੇਲ਼ੇ ਵੀ ਬਹੁਤ ਮਸ਼ਹੂਰ ਹੋਏ ਸਨ, ਆਪਣੇ ਚਿੱਤਰਾਂ ਰਾਹੀਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਬਣਾਇਆ ਪੰਜਾਬੀ ਫਿਲਮਾਂ ਦੀ ‘ਪਦਮ ਸ੍ਰੀ ’ ਅਵਾਰਡ ਨਾਲ ਸਨਮਾਨਿਤ ਸਿਰਮੌਰ ਕਲਾਕਾਰ ਨਿਰਮਲ ਰਿਸ਼ੀ ਦਾ ਚਿੱਤਰ ਮੇਲੀਆਂ ਵਿੱਚ ਬਹੁਤ ਮਕਬੂਲੀਅਤ ਹਾਸਿਲ ਕਰ ਰਿਹਾ ਹੈ।

ਪ੍ਰੋ. ਗੁਰਬਖਸ਼ੀਸ਼ ਅੰਟਾਲ ਦੇ ਪੈਂਸਿਲ ਸਕੈੱਚ ਜਿਨ੍ਹਾਂ ਵਿੱਚ ਮਧੂਬਾਲਾ ਅਤੇ ਜ਼ਿੰਦਗੀ ਦੀ ਖੇਡ ਨੂੰ ਦਰਸਾਉਂਦਾ ਪੈਂਸਿਲ ਸਕੈੱਚ ਮੇਲੀਆਂ ਨੂੰ ਸਟਾਲ ਨੰ. 11 ਉੱਤੇ ਰੁਕਣ ਲਈ ਮਜਬੂਰ ਕਰ ਰਿਹਾ ਹੈ। ਸਹਾਇਕ ਮੇਲਾ ਅਫਸਰ ਕਮ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਬਲਾਕ ਡਿਵਲੈਪਮੈਂਟ ਅਫਸਰ ਧਨਵੰਤ ਸਿੰਘ ਰੰਧਾਵਾ ਵੱਲੋਂ ਵੀ ਇਨ੍ਹਾਂ ਚਿੱਤਰਾਂ ਦੀ ਵਿਸ਼ੇਸ਼ ਪ੍ਰਸੰਸਾ ਕੀਤੀ ਗਈ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ