Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

October 26, 2024 04:16 PM
ਅਮਰਜੀਤ ਰਤਨ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਮੇਸ਼ਾ ਤੋਂ ਸਰਵਉਚ 'ਤੇ ਸਤਿਕਾਰਯੋਗ ਰਹੇ ਹਨ ਅਤੇ ਸਦਾ ਰਹਿਣਗੇ - ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ 'ਤੇ ਦਿੱਤੇ ਵਿਵਾਦਤ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਅਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ? ਕੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਹ ਕਹਿ ਰਹੇ ਹਨ, "ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਦੀ ਲਿਖੀ ਹੋਈ ਸਕਰਿਪਟ 'ਤੇ ਕੰਮ ਕਰ ਰਹੇ ਹਨ। ਬਾਦਲ ਪਰਿਵਾਰ ਖੁਦ ਭਾਜਪਾ ਨੂੰ ਜਿਤਾਉਣ ਲਈ ਚੋਣ ਨਹੀਂ ਲੜ ਰਿਹਾ ਕਿਉਂਕਿ ਭਾਜਪਾ ਦਾ ਉਮੀਦਵਾਰ ਮਨਪ੍ਰੀਤ ਬਾਦਲ ਹਨ। ਕੰਗ ਨੇ ਕਿਹਾ ਕਿ ਭਾਵੇਂ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਪਰ ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪਾਰਟੀ ਦੇ ਇਰਾਦਿਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਨ੍ਹਾਂ ਲੋਕਾਂ ਨੇ ਹਮੇਸ਼ਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੀ ਸੋਚ ਸ਼ੁਰੂ ਤੋਂ ਹੀ ਮਾੜੀ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੋਪਾਂ ਚਲਾਉਣ ਅਤੇ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੇ ਕਾਂਗਰਸ ਦੇ ਲੋਕ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਬੀਜੇਪੀ, ਤਿੰਨਾਂ ਨੇ ਪੰਥ ਦੇ ਖਿਲਾਫ ਕੰਮ ਕੀਤਾ ਹੈ ਅਤੇ ਦਹਾਕਿਆਂ ਤੱਕ ਮਿਲ ਕੇ ਪੰਜਾਬ 'ਤੇ ਰਾਜ ਕੀਤਾ ਹੈ। ਇਹ ਸਭ ਆਪਸ 'ਚ ਮਿਲੇ ਹੋਏ ਹਨ। ਇਹ ਲੋਕ ਪੰਥ, ਪੰਜਾਬ ਅਤੇ ਸਿੱਖਾਂ ਦੀ ਗੱਲ ਸਿਰਫ਼ ਆਪਣੇ ਸਿਆਸੀ ਲਾਹੇ ਲਈ ਕਰਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ। ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਤਕਾਰਯੋਗ ਰਹੇ ਹਨ ਅਤੇ ਹਮੇਸ਼ਾ ਰਹਿਣਗੇ। ਇਹ ਲੋਕ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਨ੍ਹਾਂ ਤੇ ਕੋਈ ਆਂਚ ਨਹੀਂ ਆਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ