Sunday, November 02, 2025

Chandigarh

'ਆਪ' ਸਰਕਾਰ ਫਸਲਾਂ ਦੀ ਖਰੀਦ 'ਚ ਨਾਕਾਮ ਰਹਿਣ ਕਾਰਨ ਪੰਜਾਬ ਦੇ ਕਿਸਾਨ ਦੁਖੀ

October 26, 2024 04:20 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕਿਸਾਨਾਂ ਦੀ ਦੁਰਦਸ਼ਾ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ, ਉਨ੍ਹਾਂ ਨੇ 'ਆਪ' ਸਰਕਾਰ 'ਤੇ ਪੀਆਰ 126 ਝੋਨੇ ਦੀ ਕਿਸਮ ਦੀ ਖਰੀਦ ਕਰਨ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ, ਜਿਸ ਨਾਲ ਕਿਸਾਨ ਪ੍ਰੇਸ਼ਾਨ ਹਨ। "ਸਥਿਤੀ ਚਿੰਤਾਜਨਕ ਹੈ। ਮੇਰੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਾਨ ਨੂੰ ਇੱਕ ਵਾਰ ਵੀ ਮੰਡੀ ਵਿੱਚ ਰੁਲਣਾ ਨਹੀਂ ਪਿਆ। ਉਹ ਆਪਣੀ ਫ਼ਸਲ ਲੈ ਕੇ ਆਉਂਦੇ ਸੀ, ਇਸ ਦੀ ਖਰੀਦ ਹੋ ਜਾਂਦੀ ਸੀ ਅਤੇ ਇੱਕ ਦਿਨ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਆ ਜਾਂਦੇ ਸਨ। ਪਰ ਅੱਜ ਸਥਿਤੀ ਇਹ ਹੈ ਕਿ ਕਿਸਾਨ 10 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਉਨ੍ਹਾਂ ਦੀ ਫਸਲ ਰੁਲ ਰਹੀ ਹੈ, ਅਤੇ ਇਸ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਵੀ ਖਰੀਦ ਨਹੀਂ ਕੀਤੀ ਜਾ ਰਹੀ ਹੈ,

" ਕੈਪਟਨ ਅਮਰਿੰਦਰ ਸਿੰਘ ਨੇ ਕਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਡੀਆਂ 'ਚੋਂ ਗੈਰਹਾਜ਼ਰੀ 'ਤੇ ਸਵਾਲ ਉਠਾਉਂਦਿਆਂ ਕਿਹਾ, "ਮੁੱਖ ਮੰਤਰੀ ਨੇ ਇੱਕ ਵਾਰ ਵੀ ਮੰਡੀ ਦਾ ਦੌਰਾ ਕਿਉਂ ਨਹੀਂ ਕੀਤਾ? ਉਨ੍ਹਾਂ ਦੇ ਖੁਰਾਕ ਤੇ ਖੇਤੀਬਾੜੀ ਮੰਤਰੀ ਚਿੰਤਾਵਾਂ ਨੂੰ ਦੂਰ ਕਰਨ ਲਈ ਕਿਉਂ ਨਹੀਂ ਆ ਰਹੇ? ਸਰਕਾਰ ਨੇ ਕਿਸਾਨਾਂ ਨੂੰ ਪੀ.ਆਰ.126 ਬੀਜਣ ਲਈ ਉਤਸ਼ਾਹਿਤ ਕੀਤਾ, ਪਰ ਹੁਣ ਉਹ ਇਸ ਨੂੰ ਖਰੀਦਣ ਤੋਂ ਭੱਜ ਰਹੇ ਹਨ।" ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸ਼ਾਸਨ ਦਾ ਤਜਰਬਾ ਨਹੀਂ ਹੈ ਅਤੇ 'ਆਪ' ਆਗੂਆਂ ਕੋਲ ਕੋਈ ਮੁਹਾਰਤ ਨਹੀਂ ਹੈ। "ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਕੋਲ ਜਾ ਕੇ ਮਸਲੇ ਹੱਲ ਕਰਨੇ ਚਾਹੀਦੇ ਸਨ। 'ਆਪ' ਸਰਕਾਰ ਹਊਮੈ ਅਤੇ ਸੱਤਾ ਦੇ ਸੰਘਰਸ਼ ਕਾਰਨ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਇਸ ਦੇ ਬਿਲਕੁਲ ਉਲਟ ਉਜਾਗਰ ਕਰਦੇ ਹੋਏ, ਕੈਪਟਨ ਅਮਰਿੰਦਰ ਸਿੰਘ ਨੇ ਨੋਟ ਕੀਤਾ, "ਅਜੇ ਤੱਕ ਨਾਂ ਤਾਂ ਮੁੱਖ ਮੰਤਰੀ, ਨਾਂ ਮੰਤਰੀ ਜਾਂ ਇੱਥੋਂ ਤੱਕ ਕਿ ਵਿਧਾਇਕ ਵੀ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਹਾਲ ਵਿੱਚ ਮੰਡੀਆਂ ਦਾ ਦੌਰਾ ਕੀਤਾ ਹੈ। ਮੇਰੇ 10 ਸਾਲਾਂ ਦੇ ਕਾਰਜਕਾਲ ਦੌਰਾਨ, ਅਸੀਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ। ਮੈਂ ਕੇਂਦਰ ਦਾ ਦੌਰਾ ਕਰਕੇ ਆਪਣੇ ਮੁੱਖ ਮੰਤਰੀ ਦੇ ਫਰਜ਼ਾਂ ਨੂੰ ਪੂਰਾ ਕੀਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਲੋੜ ਪੈਣ 'ਤੇ ਕੇਂਦਰ ਨਾਲ ਜੁੜ ਕੇ ਪੰਜਾਬ ਦੀ ਭਲਾਈ ਲਈ ਅਣਥੱਕ ਕੰਮ ਕੀਤਾ।" ਜਲਦੀ ਹੱਲ ਯਕੀਨੀ ਬਣਾਉਣ ਲਈ, ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ, "ਮੈਂ ਇਸ ਮੁੱਦੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਖੁਰਾਕ ਅਤੇ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਾਂਗਾ, ਜਿਸ ਦੀ ਜ਼ਿੰਮੇਵਾਰੀ ਵੈਸੇ ਭਗਵੰਤ ਮਾਨ ਦੀ ਬਣਦੀ ਸੀ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਖਰੀਦ ਲਈ 44,000 ਕਰੋੜ ਰੁਪਏ ਭੇਜ ਚੁੱਕਾ ਹੈ। "ਮੈਂ ਕੇਂਦਰ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕਰਾਂਗਾ ਕਿ ਆੜ੍ਹਤੀਆਂ ਨੂੰ ਪੀ.ਆਰ.126 ਦੀ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। ਉਹ ਆਪਣੀ ਜੇਬ ਤੋਂ ਇਸ ਘਾਟੇ ਦਾ ਭੁਗਤਾਨ ਕਿਵੇਂ ਕਰ ਸਕਦੇ ਹਨ?" ਉਨ੍ਹਾਂ ਜ਼ੋਰ ਦੇ ਕੇ ਕਿਹਾ, "ਕੇਂਦਰ ਦੀ ਉਦਾਸੀਨਤਾ ਦੇ ਦੋਸ਼ ਬੇਬੁਨਿਆਦ ਹਨ। ਪੰਜਾਬ ਵਿੱਚ ਹਮੇਸ਼ਾ ਕੇਂਦਰ ਅਤੇ ਸੂਬੇ ਵਿੱਚ ਵੱਖ-ਵੱਖ ਸਰਕਾਰਾਂ ਰਹੀਆਂ ਹਨ, ਪਰ ਇਹ ਸਮੱਸਿਆ ਪਹਿਲਾਂ ਕਦੇ ਨਹੀਂ ਆਈ। ਇਹ 'ਆਪ' ਸਰਕਾਰ ਦੀ ਸਪੱਸ਼ਟ ਨਾਕਾਮੀ ਹੈ।" ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਸੀਨੀਅਰ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਦੀਦਾਰ ਸਿੰਘ ਭੱਟੀ, ਕਮਲਦੀਪ ਸੈਣੀ, ਪ੍ਰਿਤਪਾਲ ਸਿੰਘ ਬਲੀਏਵਾਲ, ਅਮਰਿੰਦਰ ਸਿੰਘ ਧਾਲੀਵਾਲਵੀ ਮੌਜੂਦ ਸਨ।

 
 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ