Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

October 26, 2024 06:15 PM
ਅਮਰਜੀਤ ਰਤਨ

ਕੈਬਨਿਟ ਮੰਤਰੀ ਵੱਲੋਂ 4,000 ਤੋਂ ਵੱਧ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇੱਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿੱਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਉਸੇ ਮਹੀਨੇ ਦੀ ਤਨਖ਼ਾਹ ਵਿੱਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ