Saturday, November 01, 2025

Chandigarh

ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਆਯੋਜਿਤ 

October 26, 2024 08:32 PM
SehajTimes
ਜ਼ੀਰਕਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ-ਨਿਰਦੇਸ਼ ਹੇਠ, ਡਾ : ਕਰਮਬੀਰ ਸਿੰਘ, ਪ੍ਰਿੰਸੀਪਲ ਦੀ ਯੋਗ ਅਗਵਾਈ ਅਧੀਨ ਤੇ ਡਾ. ਜਸਵਿੰਦਰ ਕੌਰ (ਕਨਵੀਨਰ, ਗੁਰਮਤਿ ਕਮੇਟੀ ) ਦੀ ਦੇਖ-ਰੇਖ ਵਿਚ ਗੁਰਮਤਿ ਕਮੇਟੀ ਵੱਲੋਂ "ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ  ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ" ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸੈਮੀਨਾਰ ਆਯੋਜਿਤ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ  ਭਾਈ ਹਰਜਿੰਦਰ ਸਿੰਘ, ਰਾਗੀ ਜੱਥਾ, ਭੁੱਡਾ ਸਾਹਿਬ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ | ਡਾ. ਪਰਮਵੀਰ ਸਿੰਘ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ  " ਗੁਰੂ ਰਾਮਦਾਸ ਸਾਹਿਬ ਜੀ ਦੀ ਮਹਿਮਾ ਅਤੇ ਯੋਗਦਾਨ " ਵਿਸ਼ੇ ਉੱਤੇ ਅਤੇ ਡਾ. ਕੁਲਵਿੰਦਰ ਸਿੰਘ (ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ) ਨੇ "ਗੁਰੂ ਅਮਰਦਾਸ ਜੀ ਦੀ ਮਹਿਮਾ ਅਤੇ ਯੋਗਦਾਨ" ਬਾਰੇ ਵਿਸ਼ੇਸ਼ ਲੈਕਚਰ ਦਿੱਤਾ | 
ਗਿਆਨੀ  ਗੁਰਬਖ਼ਸ਼ ਸਿੰਘ ਗੁਲਸ਼ਨ ਯੂ. ਕੇ  ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ ਗੁਰਮਤਿ ਵਿਚਾਰ ਚਰਚਾ ਕੀਤੀ | ਸ. ਗੁਰਮੀਤ ਸਿੰਘ ਬੂਹ ( ਇੰਚਾਰਜ ਵਿੱਦਿਆ ਅਤੇ ਮੈਂਬਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਬਾਰੇ ਦੱਸਦਿਆਂ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ |  ਸ. ਨਿਰਮੈਲ ਸਿੰਘ ਜੌਲਾ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਕਾਲਜ ਦੁਆਰਾ ਉਲੀਕੇ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੇ | ਡਾ. ਗੁਰਤੇਜ ਸਿੰਘ (ਸਹਾਇਕ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਅਜੂਕੇਸ਼ਨ )ਨੇ ਰਸਮੀ ਤੌਰ ਤੇ ਧੰਨਵਾਦ ਕੀਤਾ | ਡਾ. ਕਰਮਬੀਰ ਸਿੰਘ (ਪ੍ਰਿੰਸੀਪਲ ) ਨੇ  ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਆਖਿਆ ਕਿ ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵੱਡੇ ਪੱਧਰ ਉੱਤੇ ਇਸ ਸਾਲ "ਧੰਨ -ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ" ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਜੋ ਬਹੁਤ ਸ਼ਲਾਘਾਯੋਗ ਉਪਰਾਲਾ ਹੈ | ਇਹਨਾਂ ਸਮਾਗਮਾਂ ਨਾਲ ਨੌਜਵਾਨ  ਆਪਣੇ ਅਮੀਰ ਵਿਰਸੇ ਅਤੇ ਸਿੱਖ ਇਤਿਹਾਸ ਨਾਲ ਜੁੜਦੇ ਹਨ ਅਤੇ  ਇਸ ਲੜੀ ਤਹਿਤ ਕਾਲਜ ਵੱਲੋਂ ਪਹਿਲਾਂ ਵੀ ਗੁਰਮਤਿ ਸਮਾਗਮ ਕਰਵਾਏ ਗਏ ਹਨ | ਇਸ ਮੌਕੇ ਸ. ਜਗਦੇਵ ਸਿੰਘ ਭਵਾਤ, ਸ. ਜਰਨੈਲ ਸਿੰਘ ਭਬਾਤ, ਸ. ਜਗਜੀਤ ਸਿੰਘ, ਸ. ਨੈਬ ਸਿੰਘ,ਸ੍ਰੀਮਤੀ ਮੰਜੂ ਸ੍ਰੀ (ਕਾਰਜਕਾਰੀ ਡਾਇਰੈਕਟਰ, ਸਾਈ ), ਸ੍ਰੀਮਤੀ ਸੰਗੀਤਾ ਸ਼ਰਮਾ,( ਡਿਪਟੀ ਡਾਇਰੈਕਟਰ, ਸਾਈ )ਸ੍ਰੀਮਤੀ ਕੰਵਲਜੀਤ ਕੌਰ (ਸਹਾਇਕ ਡਾਇਰੈਕਟਰ, ਸਾਈ), ਸ੍ਰੀ ਲਲਿਤ ਲੋਹਾਨੀ (ਡਿਪਟੀ ਡਾਇਰੈਕਟਰ, ਸਾਈ )ਸ੍ਰੀਮਤੀ ਸੁਨੀਤਾ ਰਾਣੀ (ਪ੍ਰਿੰਸੀਪਲ, ਬਾਕਰਪੁਰ ਸਕੂਲ ), ਸ੍ਰੀਮਤੀ ਜਤਿੰਦਰ ਕੌਰ, ਮਨਿੰਦਰ ਸਿੰਘ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਸ. ਜਗਜੀਤ ਸਿੰਘ ਨਾਢਾ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | 
 
 
 
 
 
 
 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ