Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸਰਪੰਚ ਮਨਿੰਦਰ ਲਖਮੀਰਵਾਲਾ ਦੇ ਪਿਤਾ ਦਾ ਦੇਹਾਂਤ 

October 26, 2024 08:38 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਦੇ ਸਰਪੰਚ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ ਮਨਿੰਦਰ ਸਿੰਘ ਲਖਮੀਰਵਾਲਾ ਦੇ ਪਿਤਾ ਗਿਆਨ ਸਿੰਘ ਧਾਲੀਵਾਲ ਦਾ ਦੇਹਾਂਤ ਹੋ ਗਿਆ ਹੈ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ਨਿੱਚਰਵਾਰ ਨੂੰ ਲਖਮੀਰਵਾਲਾ ਵਿਖੇ ਸਵਰਗੀ ਗਿਆਨ ਸਿੰਘ ਧਾਲੀਵਾਲ ਦੇ ਅੰਤਿਮ ਸਸਕਾਰ ਮੌਕੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਮਨਬੀਰ ਸਿੰਘ ਚੈਰੀ, ਐਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ, ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਗੌਰਵ ਗੋਇਲ, ਯਾਦਵਿੰਦਰ ਸਿੰਘ ਨਿਰਮਾਣ, ਗੁਰਿੰਦਰਜੀਤ ਸਿੰਘ ਧਾਲੀਵਾਲ, ਗੁਰਚਰਨ ਸਿੰਘ ਚੰਨਾ, ਪ੍ਰਿਤਪਾਲ ਸਿੰਘ ਹਾਂਡਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਸਤਿਗੁਰ ਸਿੰਘ ਨਮੋਲ, ਅਮਰੀਕ ਸਿੰਘ ਧਾਲੀਵਾਲ, ਰਿੰਪਲ ਧਾਲੀਵਾਲ, ਇਸ਼ਵਰਮੀਤ ਸਿੰਘ ਮਿੱਠੂ ਛਾਹੜ, ਹਰੀ ਸਿੰਘ ਸ਼ਾਹਪੁਰ, ਡਾਕਟਰ ਰੂਪ ਸਿੰਘ ਸ਼ੇਰੋਂ, ਰਾਜਨ ਹੋਡਲਾ, ਗੁਰਪ੍ਰੀਤ ਸਿੰਘ ਮੰਗਵਾਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਗਿਆਨ ਸਿੰਘ ਧਾਲੀਵਾਲ ਦਾ ਅੰਗੀਠਾ ਸੰਭਾਲਨ ਦੀ ਰਸਮ ਐਤਵਾਰ 27 ਅਕਤੂਬਰ ਨੂੰ ਸਵੇਰੇ ਅਦਾ ਕੀਤੀ ਜਾਵੇਗੀ।

Have something to say? Post your comment