Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ

October 26, 2024 08:43 PM
SehajTimes
ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ
 
ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਝੋਨੇ ਦੀ ਖਰੀਦ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
 
ਨਾਭਾ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਵਿੱਚ ਹੁਣ ਤੇਜੀ ਆ ਗਈ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ ਹੋ ਰਹੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਪਿੰਡ ਲੌਟ ਦੀ ਮੰਡੀ ਦਾ ਅਚਨਚੇਤ ਦੌਰਾ ਕਰਨ ਮੌਕੇ ਪ੍ਰਦਾਨ ਕੀਤੀ। ਇਸ ਮੌਕੇ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।
 
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 5 ਲੱਖ 76 ਹਜ਼ਾਰ 412 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 45 ਹਜ਼ਾਰ 562 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ ਪਿਛਲੇ 72 ਘੰਟਿਆਂ ਵਿੱਚ 40 ਫੀਸਦੀ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ।

Have something to say? Post your comment