Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰਾਜਾ ਬੀਰਕਲਾਂ ਵੱਲੋਂ ਸਰਪੰਚ ਪੰਚ ਸਨਮਾਨਿਤ 

October 28, 2024 12:36 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੂੰ ਉਨ੍ਹਾਂ ਦੀ ਸੁਨਾਮ ਸਥਿਤ ਰਿਹਾਇਸ਼ ਤੇ ਮਿਲਣ ਆਏ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਚੋਂ ਦਰਜਨਾਂ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ। ਨਵੇਂ ਬਣੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਹੋ ਰਹੀ ਬੇਕਦਰੀ ਲਈ ਕੇਂਦਰ ਤੇ ਸੂਬਾ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਕਿਸਾਨਾਂ ਨੂੰ ਜਾਣ ਬੁੱਝਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜਿਣਸਾਂ ਦੇ ਖ਼ਰੀਦ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧ ਕਰਨ ਲਈ ਕਹਿੰਦੇ ਹਨ ਲੇਕਿਨ ਮੌਜੂਦਾ  ਸਰਕਾਰ ਨੇ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਗੰਭੀਰਤਾ ਦਿਖਾਕੇ ਖ਼ਰੀਦ ਅਤੇ ਚੁਕਾਈ ਨੂੰ ਪੁਖਤਾ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ਦੌਰਾਨ ਕਿਸਾਨਾਂ ਨੂੰ ਜਿਣਸਾਂ ਮੰਡੀਆਂ ਵਿੱਚ ਵੇਚਣ ਲਈ ਰੁਲਣਾ ਨਹੀਂ ਪਿਆ। ਉਨ੍ਹਾਂ ਸੂਬੇ ਅੰਦਰ ਕਣਕ ਦੀ ਬਿਜਾਈ ਲਈ ਡੀਏਪੀ ਖ਼ਾਦ ਦਾ ਲੋੜੀਂਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ, ਬਲਵਿੰਦਰ ਸਿੰਘ ਬੀਰਕਲਾਂ,  ਬਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ