Monday, June 16, 2025

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

October 28, 2024 01:32 PM
SehajTimes

ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦੇ ਗਏ ਕੁੱਲ ਝੋਨੇ ਵਿੱਚੋਂ 134635 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ